31.6 C
Patiāla
Thursday, May 16, 2024

ਅਰੋੜਾ ਵੱਲੋਂ ਐੱਨਐੱਚਪੀਸੀ ਨੂੰ ਪੰਜਾਬ ਲਈ ਸੀਬੀਜੀ ਪ੍ਰਾਜੈਕਟਾਂ ਨੂੰ ਤਰਜੀਹ ਦੇਣ ਦੀ ਅਪੀਲ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 7 ਸਤੰਬਰ

ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐੱਨਐੱਚਪੀਸੀ) ਨੂੰ ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿੱਚ ਸਾਫ-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਸਰੋਤ ਮੌਜੂਦ ਹਨ। ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ। ਇਥੇ ਪੇਡਾ ਭਵਨ ਵਿੱਚ ਐੱਨਐੱਚਪੀਸੀ ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋਫੈਸਰ (ਡਾ.) ਅਮਿਤ ਕਾਂਸਲ ਦੀ ਅਗਵਾਈ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਜ਼ਾਹਿਰ ਕੀਤੀ।

ਐੱਨਐੱਚਪੀਸੀ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸੁਰਜੀਤ ਕੁਮਾਰ ਸੰਧੂ ਅਤੇ ਸੀਈਓ ਸ੍ਰੀ ਏਕੇ ਪਾਠਕ ਨੇ ਐੱਨਐੱਚਪੀਸੀ ਦੇ ਦੇਸ਼ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ। ਮੀਟਿੰਗ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਐੱਮਪੀ ਸਿੰਘ, ਐੱਨਐੱਚਪੀਸੀ ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਐੱਸਪੀ ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।



News Source link

- Advertisement -

More articles

- Advertisement -

Latest article