ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ 11 ਸਤੰਬਰ
ਗੁਰੂ ਰਾਮਦਾਸ ਜੀ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਗੁਰੂ ਅਮਰਦਾਸ ਸਪੋਰਟਸ ਕਲੱਬ ਵੱਲੋਂ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਬਾਬਾ ਬਿਧੀ ਚੰਦ ਸਪੋਰਟਸ ਕਲੱਬ ਫਰੰਦੀਪੁਰ ਦੀ ਟੀਮ ਜੇਤੂ ਰਹੀ। ਕਲੱਬ ਵੱਲੋਂ ਕਰਵਾਏ ਗਏ ਲੜਕੀਆਂ ਦੇ ਸ਼ੋਅ ਮੈਚ ਖਿੱਚ ਦਾ ਕੇਂਦਰ ਬਣੇ। ਕਲੱਬ ਦੇ ਪ੍ਰਧਾਨ ਫਤਹਿ ਸਿੰਘ, ਦਿਲਬਾਗ ਸਿੰਘ ਤੁੜ ਅਤੇ ਹਰਦੀਪ ਸਿੰਘ ਲਾਟੂ ਵੱਲੋਂ ਖਿਡਾਰੀਆਂ ਅਤੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਜਥੇਦਾਰ ਬਾਬਾ ਜੈਮਲ ਸਿੰਘ, ਕੁਲਦੀਪ ਸਿੰਘ ਲਾਹੌਰੀਆ, ਬਾਵਾ ਹਰਪ੍ਰੀਤ ਸਿੰਘ ਮਿੰਨਾ ਵੀ ਹਾਜ਼ਰ ਸਨ।