29 C
Patiāla
Thursday, May 16, 2024

ਅੰਮ੍ਰਿਤਸਰ: ਜੱਗੂ ਭਗਵਾਨਪੁਰੀਆ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ, ਮੁਲਜ਼ਮਾਂ ਦਾ ਨਾਂ ਮੂਸੇਵਾਲਾ ਕਤਲ ’ਚ ਵੀ ਬੋਲਦਾ ਹੈ

Must read


ਪੀਕੇ ਜੈਸਵਰ

ਅੰਮ੍ਰਿਤਸਰ, 16 ਸਤੰਬਰ

ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਦੋ ਨੇੜਲੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਤੂਫਾਨ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਵਜੋਂ ਹੋਈ ਹੈ। ਇਨ੍ਹਾਂ ਨੂੰ ਇੱਥੇ ਜੰਡਿਆਲਾ ਦੇ ਖੱਖ ਅਤੇ ਰਾਜਾਸਾਂਸੀ ਦੇ ਪਿੰਡ ਕੁੱਕੜਾਂਵਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਅਗਸਤ 2021 ਵਿੱਚ ਨਿੱਜੀ ਹਸਪਤਾਲ ’ਚ ਗੈਂਗਸਟਰ ਰਣਬੀਰ ਸਿੰਘ ਉਰਫ਼ ਰਾਣਾ ਕੰਦੋਵਾਲੀਆ ਦੀ ਹੱਤਿਆ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਸਲਾ ਐਕਟ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਰਈਆ, ਜੋ ਵਿਰੋਧੀ ਗੈਂਗਸਟਰ ਰਾਣਾ ਕੰਦੋਵਾਲੀਆ ‘ਤੇ ਕਾਤਲਾਨਾ ਹਮਲੇ ਦੌਰਾਨ ਜ਼ਖਮੀ ਹੋ ਗਿਆ ਸੀ, ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਹੁਣ ਉਸ ਦਾ ਨਾਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਆਇਆ ਹੈ। ਦੋਵਾਂ ਨੂੰ ਸਵੇਰੇ ਵਿਸ਼ੇਸ਼ ਕਾਰਵਾਈ ਵਿੱਚ ਗ੍ਰਿਫਤਾਰ ਕੀਤਾ ਗਿਆ। ਪੁਲੀਸ ਅਧਿਕਾਰੀਆਂ ਨੇ ਹਾਲਾਂਕਿ ਉਨ੍ਹਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨੇ ਹਾਲੇ ਤੱਕ ਵੇਰਵੇ ਸਾਂਝੇ ਨਹੀਂ ਕੀਤੇ ਹਨ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।





News Source link

- Advertisement -

More articles

- Advertisement -

Latest article