41.8 C
Patiāla
Wednesday, May 15, 2024

ਦੋ ਸੰਵਿਧਾਨ ਮਾਮਲਾ: ਸੁਪਰੀਮ ਕੋਰਟ ਪੁੱਜਿਆ ਅਕਾਲੀ ਦਲ

Must read


ਹਰਪ੍ਰੀਤ ਕੌਰ

ਹੁਸ਼ਿਆਰਪੁਰ, 20 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਕੱਤਰ ਜਨਰਲ ਦਲਜੀਤ ਸਿੰਘ ਚੀਮਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦਾ ਹੈ ਜਿਸ ਵਿੱਚ ਇਨ੍ਹਾਂ ਤਿੰਨਾਂ ਪ੍ਰਮੁੱਖ ਅਕਾਲੀ ਆਗੂਆਂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਅਕਾਲੀ ਆਗੂਆਂ ਨੇ ਸੁਪਰੀਮ ਕੋਰਟ ਵਿਚ ਵੱਖ-ਵੱਖ ਐੱਸਐੱਲਪੀ (ਵਿਸ਼ੇਸ਼ ਲੀਵ ਪਟੀਸ਼ਨ) ਦਾਇਰ ਕਰਕੇ ਪੰਜਾਬ ਦੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਇਸ ਕੇਸ ’ਤੇ ਵਿਚਾਰ ਕਰਨ ਦੀ ਮੰਗ ਕੀਤੀ ਹੈ। ਇਸ ਕੇਸ ਦੀ ਸੁਣਵਾਈ 22 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ। ਵਰਣਨਯੋਗ ਹੈ ਕਿ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਫ਼ਰਜ਼ੀ ਸੰਵਿਧਾਨ ਪੇਸ਼ ਕੀਤਾ ਗਿਆ ਹੈ ਜਿਸ ’ਤੇ ਇਨ੍ਹਾਂ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਖ਼ਿਲਾਫ਼ ਧਾਰਾ 182, 193, 199, 200, 420, 465, 466, 467, 468, 471 ਤੇ 120-ਬੀ ਤਹਿਤ ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਦਰਜ ਕੀਤਾ ਗਿਆ ਸੀ। ਅਕਾਲੀ ਆਗੂਆਂ ਨੇ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 22 ਸਤੰਬਰ ਲਈ ਨਿਰਧਾਰਿਤ ਕੀਤੀ ਹੈ।





News Source link

- Advertisement -

More articles

- Advertisement -

Latest article