33.9 C
Patiāla
Sunday, March 23, 2025

ਦਲੀਪ ਟਿਰਕੀ ਬਣੇ ਹਾਕੀ ਇੰਡੀਆ ਦੇ ਪ੍ਰਧਾਨ

Must read


ਨਵੀਂ ਦਿੱਲੀ: ਭਾਰਤ ਦੇ ਸਾਬਕਾ ਹਾਕੀ ਕਪਤਾਨ ਅਤੇ 1998 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਦਲੀਪ ਟਿਰਕੀ ਨੂੰ ਅੱਜ ਹਾਕੀ ਇੰਡੀਆ (ਐੱਚਆਈ) ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਬਾਕੀ ਦੋ ਉਮੀਦਵਾਰਾਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੇ ਕਾਗਜ਼ ਵਾਪਸ ਲੈ ਲਏ। ਉਂਝ ਹਾਕੀ ਇੰਡੀਆ ਦੀਆਂ ਚੋਣਾਂ ਦੀ ਪ੍ਰਕਿਰਿਆ 9 ਅਕਤੂਬਰ ਤੱਕ ਪੂਰੀ ਕੀਤੀ ਜਾਣੀ ਸੀ। ਟਿਰਕੀ ਦੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਹਾਕੀ ਇੰਡੀਆ ‘ਨੈਸ਼ਨਲ ਸਪੋਰਟਸ ਕੋਡ’ ਦੀ ਕਥਿਤ ਉਲੰਘਣਾ ਕਾਰਨ ਦਿੱਲੀ ਹਾਈ ਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਕ ਕਮੇਟੀ (ਸੀਓਏ) ਦੇ ਅਧਿਕਾਰ ਖੇਤਰ ਅਧੀਨ ਸੀ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਟਿਰਕੀ ਨੇ ਸੀਓਏ ਅਤੇ ਇਸ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਹੈ। -ਆਈਏਐੱਨਐੱਸ





News Source link

- Advertisement -

More articles

- Advertisement -

Latest article