30.2 C
Patiāla
Wednesday, May 15, 2024

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

Must read


ਚੰਡੀਗੜ੍ਹ, 24 ਸਤੰਬਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੇ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਸੈਸ਼ਨ ਦੇ ਵਿਧਾਨਕ ਕੰਮਾਂ ਦੇ ਵੇਰਵੇ ਮੰਗੇ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਇਸ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਰਾਜਪਾਲ ’ਤੇ ਪੰਜਾਬ ’ਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਦੋਸ਼ ਲਾਇਆ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਸੱਦਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰਜਾਂ ਦੀ ਸੂਚੀ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪਸ਼ਟ ਤੌਰ ’ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।





News Source link

- Advertisement -

More articles

- Advertisement -

Latest article