36.7 C
Patiāla
Monday, October 7, 2024

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾਇਆ

Must read


ਤਿਰੂਵਨੰਤਪੁਰਮ, 28 ਸਤੰਬਰ

ਭਾਰਤ ਨੇ ਕੇਐੱਲ ਰਾਹੁਲ (51) ਅਤੇ ਸੂਰਿਆਕੁਮਾਰ ਯਾਦਵ (50) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ’ਤੇ 106 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 16.4 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ 110 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਮਹਿਮਾਨ ਟੀਮ ਦੇ ਚਾਰ ਬੱਲੇਬਾਜ਼ ਖਾਤਾ ਨਹੀਂ ਖੋਲ੍ਹ ਸਕੇ, ਜਦੋਂਕਿ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਇੱਕ ਹੀ ਦੌੜ ਬਣਾ ਸਕਿਆ। ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਤਿੰਨ, ਦੀਪਕ ਚਾਹਰ ਤੇ ਹਰਸ਼ਲ ਪਟੇਲ ਨੇ ਦੋ ਦੋ ਵਿਕਟਾਂ ਹਾਸਲ ਕੀਤੀਆਂ, ਜਦੋਂਕਿ ਅਕਸ਼ਰ ਪਟੇਲ ਨੂੰ ਇੱਕ ਵਿਕਟ ਮਿਲੀ।





News Source link

- Advertisement -

More articles

- Advertisement -

Latest article