28.7 C
Patiāla
Sunday, April 21, 2024

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਾਇਕ ਰਾਗੀ ਵੱਲੋਂ ਅਹੁਦੇ ਤੋਂ ਅਸਤੀਫ਼ਾ

Must read


ਸ੍ਰੀ ਅਨੰਦਪੁਰ ਸਾਹਿਬ ( ਪੱਤਰ ਪ੍ਰੇਰਕ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਰਾਗੀ ਸੇਵਾ ਨਿਭਾਅ ਰਹੇ ਭਾਈ ਤੇਜਵੀਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਤੇਜਵੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਗੋਲਕਾਂ ਨੂੰ ਗਿਣਨ ਦੇ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ ਤੇ ਉਸ ਦਿਨ ਉਨ੍ਹਾਂ ਨੂੰ ਸਵੇਰੇ ਵਾਧੂ ਪਾਣੀ ਪੀਤੇ ਹੋਣ ਕਰਕੇ ਪਿਸ਼ਾਬ ਦਾ ਪ੍ਰੈਸ਼ਰ ਬਣਿਆ, ਜਿਸ ਦੇ ਚੱਲਦਿਆਂ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਪਿਸ਼ਾਬ ਘਰ ਜਾਣ ਲਈ ਬੇਨਤੀ ਕੀਤੀ ਪਰ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਗਿਆ, ਜਿਸ ਕਾਰਨ ਪਿਸ਼ਾਬ ਦਾ ਦਬਾਅ ਨਾ ਝੱਲਦੇ ਹੋਏ ਡਿਊਟੀ ਮੌਕੇ ਹੀ ਉਨ੍ਹਾਂ ਦਾ ਪਿਸ਼ਾਬ ਨਿਕਲ ਗਿਆ। ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਸਵੈਮਾਣ ਨੂੰ ਗਹਿਰੀ ਸੱਟ ਪੁੱਜੀ ਹੈ, ਜਿਸ ਦੇ ਚੱਲਦਿਆਂ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਰਿਹਾ ਹੈ।

ਮਾਮਲੇ ਦੀ ਜਾਂਚ ਕਰਾਵਾਂਗੇ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪੂਰੇ ਮਾਮਲੇ ਸਬੰਧੀ ਉਹ ਇੱਕ ਪੜਤਾਲੀਆ ਕਮੇਟੀ ਬਣਾ ਕੇ ਜਲਦ ਜਾਂਚ ਕਰਵਾਉਣਗੇ।

ਦਫ਼ਤਰ ਵੱਲੋਂ ਕਿਸੇ ਨਾਲ ਧੱਕਾ ਨਹੀਂ ਕੀਤਾ ਗਿਆ: ਮੈਨੇਜਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਸਹਾਇਕ ਰਾਗੀ ਤੇਜਬੀਰ ਸਿੰਘ ਨੇ ਖੁਦ ਦਫਤਰ ਵਿਚ ਲਿਖ ਕੇ ਦਿੱਤਾ ਸੀ ਕਿ ਉਹ ਬਿਮਾਰ ਹੈ ਅਤੇ ਉਸ ਦਾ ਨਰਵਸ ਸਿਸਟਮ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਤੇਜਬੀਰ ਸਿੰਘ ਦੀ ਸਮੱਸਿਆ ਨੂੰ ਮੁੱਖ ਰੱਖ ਕੇ ਹਮਦਰਦੀ ਨਾਲ ਕਿਹਾ ਗਿਆ ਸੀ ਕਿ ਜਦੋਂ ਤੱਕ ਉਹ ਠੀਕ ਨਹੀਂ ਹੋ ਜਾਂਦਾ, ਉਦੋਂ ਤੱਕ ਤਖਤ ਸਾਹਿਬ ਤੋਂ ਇਲਾਵਾ ਕਿਸੇ ਹੋਰ ਅਸਥਾਨ ’ਤੇ ਉਸ ਦੀ ਡਿਊਟੀ ਲਗਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰ ਵੱਲੋਂ ਕਿਸੇ ਨਾਲ ਕੋਈ ਵੀ ਧੱਕਾ ਜਾਂ ਕੁਤਾਹੀ ਨਹੀਂ ਕੀਤੀ ਗਈ।

News Source link

- Advertisement -

More articles

- Advertisement -

Latest article