33.2 C
Patiāla
Wednesday, May 8, 2024

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Must read


ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 28 ਸਤੰਬਰ

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਚੰਡੀਗੜ੍ਹ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ‘ਆਪ’ ਦੇ ਯੂਥ ਵਿੰਗ ‘ਛਾਤਰਾ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐੱਸ.ਐੱਸ.) ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡੀਐੱਸਡਬਲਿਯੂ ਪ੍ਰੋ. ਜਗਤਾਰ ਸਿੰਘ ਅਤੇ ਪ੍ਰੋ. ਰੁਪਾਲੀ ਗਰਗ ਵੱਲੋਂ ਕੀਤਾ ਗਿਆ।

ਮੋਰਿੰਡਾ (ਪੱਤਰ ਪ੍ਰੇਰਕ): ਭਗਤ ਸਿੰਘ ਦਾ ਜਨਮ ਦਿਵਸ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ‘ਆਪ’ ਦੇ ਸਥਾਨਕ ਦਫ਼ਤਰ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਧਾਇਕ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਤੇ ਸੂਰਬੀਰਾਂ ਦੀ ਧਰਤੀ ਹੈ ਅਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ 85 ਫ਼ੀਸਦ ਤੋਂ ਵੱਧ ਸ਼ਹਾਦਤਾਂ ਪੰਜਾਬੀਆਂ ਨੇ ਦਿੱਤੀਆਂ ਹਨ।

ਖਰੜ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਡਾ. ਰਘਬੀਰ ਸਿੰਘ ਬੰਗੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ।

ਲਾਲੜੂ (ਪੱਤਰ ਪ੍ਰੇਰਕ): ਸੇਂਟ ਅੱਤਰੀ ਪਬਲਿਕ ਸਕੂਲ ਲਾਲੜੂ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਸਬ ਡਿਵੀਜ਼ਨ ਖਮਾਣੋਂ ਵਿੱਚ ਅੱਜ ਨੇੜੇ ਜੁਡੀਸ਼ੀਅਲ ਕੰਪਲੈਕਸ ਖਮਾਣੋਂ ਵਿੱਚ ਉਪ ਮੰਡਲ ਮੈਜਿਸਟਰੇਟ ਮਿਸ ਪਰਲੀਨ ਕੌਰ ਕਲੇਕਾ ਦੀ ਅਗਵਾਈ ਹੇਠ ਮਨਾਇਆ ਗਿਆ।

ਗਾਂਧੀ ਸਮਾਰਕ ’ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੰਡੀਗੜ੍ਹ (ਟਨਸ): ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸੈਕਟਰ-16 ਸਥਿਤ ਗਾਂਧੀ ਸਮਾਰਕ ਭਵਨ ਿਵੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ ਦੇ ਸੇਵਾਮੁਕਤ ਐਡੀਸ਼ਨਲ ਡੀਜੀਪੀ ਵੀਕੇ ਕਪੂਰ ਮੁੱਖ ਮਹਿਮਾਨ ਵਜੋਂ ਪਹੁੰਚੇ। ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਮਗਰੋਂ ਮੁੱਖ ਮਹਿਮਾਨ ਨੇ ਕਿਹਾ ਕਿ ਦੇਸ਼ ਪਿਆਰ ਦੇ ਸੰਸਕਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਤੋਂ ਮਿਲੇ, ਇਸ ਲਈ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਕੁਰਬਾਨੀ ਦੇ ਦਿੱਤੀ। ਇਸ ਮੌਕੇ ਜੇਐੱਲ ਗੋਗਨਾ, ਹਾਈ ਕੋਰਟ ਦੇ ਵਕੀਲ ਅਰੁਣ ਜੌਹਰ ਬਿਸ਼ਨੋਈ ਆਦਿ ਨੇ ਸੰਬੋਧਨ ਕੀਤਾ।

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ

ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਕਾਲਜ ਵਿੱਚ ਅੱਜ ਪ੍ਰਿੰਸੀਪਲ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਵੇਰੇ ਸਾਈਕਲ ਰੈਲੀ ਕੱਢੀ ਗਈ। ਇਹ ਸਾਇਕਲ ਰੈਲੀ ਸ਼ਹਿਰ ਅਤੇ ਇਲਾਕੇ ਦਾ ਲਗਭਗ 5 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਉਪਰੰਤ ਵਾਪਸ ਕਾਲਜ ਵਿੱਚ ਪਹੁੰਚੀ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੂਨ ਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ।

ਜਨਮ ਦਿਹਾੜੇ ਮੌਕੇ 48 ਯੂਨਿਟ ਖੂਨ ਇਕੱਤਰ

ਬਨੂੜ (ਪੱਤਰ ਪ੍ਰੇਰਕ): ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਰਾਜਪੁਰਾ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਚੋਈ ਸਾਹਿਬ ਛੜਬੜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਕੀਤਾ। ਕੈਂਪ ਵਿੱਚ ਡੇਰਾਬੱਸੀ ਦੇ ਇੰਡਸ ਹਸਪਤਾਲ ਦੇ ਡਾ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ 48 ਖੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ।





News Source link

- Advertisement -

More articles

- Advertisement -

Latest article