ਨਵੀਂ ਦਿੱਲੀ, 5 ਅਕਤੂਬਰ
ਭਾਰਤ ਵਿੱਚ 24 ਘੰਟਿਆਂ ਦੌਰਾਨ ਕਰੋਨਾ ਦੇ 2,468 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 4,46,01,934 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਕਰੋਨਾ ਕਾਰਨ 17 ਵਿਅਕਤੀਆਂ ਦੀ ਮੌਤ ਕਾਰਨ ਦੇਸ਼ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,28,733 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋਈ ਹੈ।