28.7 C
Patiāla
Monday, April 22, 2024

ਮੁਹਾਲੀ: ਕੇਜਰੀਵਾਲ ਦੀ ‘ਛੋਟੀ ਭੈਣ’ ਪੈਟਰੋਲ ਦੀ ਬੋਤਲ ਨਾਲ ਪਾਣੀ ਦੀ ਟੈਂਕੀ ’ਤੇ ਚੜ੍ਹੀ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 5 ਅਕਤੂਬਰ

ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਮੁਲਾਜ਼ਮ ਵਰਗ ਦਾ ਰੋਹ ਭਖਦਾ ਜਾ ਰਿਹਾ ਹੈ। ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਅਧਿਆਪਕ ਲੰਘੀ ਦੇਰ ਰਾਤ (ਅੱਧੀ ਰਾਤ) ਸਮੇਂ ਅਚਾਨਕ ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਪਿੰਡ ਸੋਹਾਣਾ ਦੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਬੇਰੁਜ਼ਗਾਰ ਅਧਿਆਪਕ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਬੇਰੁਜ਼ਗਾਰ ਪੀਟੀਆਈ 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੋਹਾਣਾ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੀਆਂ ਹਨ, ਜਦੋਂਕਿ ਉਨ੍ਹਾਂ ਦੇ ਸਾਥੀ ਪਾਣੀ ਵਾਲੀ ਟੈਂਕੀ ਦੇ ਥੱਲੇ ਧਰਨਾ ਲਗਾ ਕੇ ਪ੍ਰਦਰਸ਼ਨ ਕਰ ਹਨ। ਉਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਹਨ। ਕਾਂਗਰਸ ਸਰਕਾਰ ਦੌਰਾਨ ਬੇਰੁਜ਼ਗਾਰ ਅਧਿਆਪਕ, ਈਟੀਟੀ ਅਧਿਆਪਕ ਅਤੇ ਟੈੱਟ ਪਾਸ ਉਮੀਦਵਾਰ ਸਮੇਤ ਹੋਰ ਜਥੇਬੰਦੀਆਂ ਦੇ ਮੈਂਬਰ ਪਾਣੀ ਦੀ ਟੈਂਕੀ ’ਤੇ ਚੜ੍ਹਦੇ ਰਹੇ ਹਨ। ਹਾਲਾਂਕਿ ਉਦੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਮੱਸਿਆ ਦੇ ਹੱਲ ਲਈ ਟੈਂਕੀ ’ਤੇ ਚੜ੍ਹਨ ਵਾਲੀਆਂ ਪੌੜੀਆਂ ਨੂੰ ਅੱਧ ਵਿਚਕਾਰੋਂ ਤੋੜ ਦਿੱਤਾ ਸੀ ਪਰ ਬੀਤੀ ਰਾਤ 12 ਵਜੇ ਬੇਰੁਜ਼ਗਾਰ ਅਧਿਆਪਕ ਲੱਕੜ ਦੀ ਪੌੜੀ ਜੋੜ ਕੇ ਪਾਣੀ ਦੀ ਟੈਂਕੀ ਉੱਤੇ ਚੜ੍ਹਨ ਵਿੱਚ ਸਫਲ ਹੋ ਗਏ। ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਇਸੇ ਪਾਣੀ ਵਾਲੀ ਟੈਂਕੀ ਤੋਂ ਇਹ ਭਰੋਸਾ ਦੇ ਕੇ ਥੱਲੇ ਉਤਾਰਿਆ ਸੀ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ ’ਤੇ ਉਨ੍ਹਾਂ ਮਸਲਾ ਹੱਲ ਕੀਤਾ ਜਾਵੇਗਾ। ਉਸ ਸਮੇਂ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੀ ਸਿੱਪੀ ਸ਼ਰਮਾ ਨੂੰ ਅਰਵਿੰਦ ਕੇਜਰੀਵਾਲ ਨੇ ਆਪਣੀ ਛੋਟੀ ਭੈਣ ਦੱਸਦਿਆਂ ਇਹ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਨ ’ਤੇ ਕਿਸੇ ਮੁਲਾਜ਼ਮ ਜਥੇਬੰਦੀ ਜਾਂ ਆਮ ਨਾਗਰਿਕਾਂ ਨੂੰ ਇਨਸਾਫ਼ ਲਈ ਧਰਨੇ ਮੁਜ਼ਾਹਰੇ ਨਹੀਂ ਦੇਣ ਪੈਣਗੇ, ਸਭ ਨੂੰ ਸਮੇਂ ਸਿਰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇਗਾ ਪਰ ਜਿਸ ਦਿਨ ਤੋਂ ਆਪ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਸੂਬੇ ਵਿੱਚ ਲੜੀਵਾਰ ਧਰਨੇ ਚੱਲ ਰਹੇ ਹਨ। 





News Source link

- Advertisement -

More articles

- Advertisement -

Latest article