ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲੀਸ ‘ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਯੋਗਤਾ ਮੁਤਾਬਕ ਬਗ਼ੈਰ ਰਿਸ਼ਵਤ ਅਤੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਉਨ੍ਹਾਂ ਟਵੀਟ ਕੀਤਾ ਕਿ ਪੰਜਾਬ ਪੁਲੀਸ ਪਹਿਲਾਂ 4374 ਕਾਂਸਟੇਬਲਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਤੇ ਹੁਣ 1156 ਕਾਂਸਟਬੇਲਾਂ ਦੀ ਭਰਤੀ ਪ੍ਰੀਖਿਆ 14 ਅਕਤੂਬਰ ਨੂੰ, 787 ਹੈੱਡ ਕਾਂਸਟਬੇਲਾਂ ਲਈ ਪ੍ਰੀਖਿਆ 15 ਅਕਤੂਬਰ ਨੂੰ ਤੇ 560 ਸਬ ਇੰਸਪੈਕਟਰਾਂ ਲਈ ਪ੍ਰੀਖਿਆ 16 ਅਕਤੂਬਰ ਨੂੰ ਲਈ ਜਾ ਰਹੀ ਹੈ।