30.2 C
Patiāla
Monday, April 29, 2024

ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫ਼ਤਾਰ ਕੀਤਾ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 6 ਅਕਤੂਬਰ

ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਏਆਈਜੀ ਅਸ਼ੀਸ਼ ਕਪੂਰ, ਜੋ ਹੁਣ ਕਮਾਂਡੈਂਟ ਚੌਥੀ ਆਈਆਰਬੀ ਪਠਾਨਕੋਟ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਕੇਸ ’ਚ ਡੀਐੱਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐੱਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਹੋਰ ਜਾਂਚ ਜਾਰੀ ਹੈ। ਬੁਲਾਰੇ ਮੁਤਾਬਕ ਸਾਲ 2016 ਵਿੱਚ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਸੁਪਰਡੈਂਟ ਵਜੋਂ ਤਾਇਨਾਤੀ ਦੌਰਾਨ ਅਸ਼ੀਸ਼ ਕਪੂਰ ਦੀ ਜਾਣ-ਪਛਾਣ ਹਰਿਆਣਾ ਦੀ ਪੂਨਮ ਰਾਜਨ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ੍ਹ ਵਿੱਚ ਜੁਡੀਸ਼ਲ ਰਿਮਾਂਡ ਅਧੀਨ ਸੀ। ਪੂਨਮ ਰਾਜਨ, ਜਦੋਂ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਧਾਰਾ 420/120-ਬੀ ਤਹਿਤ ਦਰਜ ਕੇਸ ਤਹਿਤ ਪੁਲੀਸ ਰਿਮਾਂਡ ‘ਤੇ ਸੀ ਤਾਂ ਉਦੋਂ ਅਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਗਿਆ ਅਤੇ ਕਥਿਤ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮਦਦ ਕਰਨ ਲਈ ਰਾਜ਼ੀ ਕਰ ਲਿਆ। ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐੱਸਐੱਚਓ ਪਵਨ ਕੁਮਾਰ, ਅਤੇ ਏਐੱਸਆਈ ਹਰਜਿੰਦਰ ਸਿੰਘ ਨਾਲ ਕਥਿਤ ਮਿਲੀਭੁਗਤ ਕਰਕੇ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮਦਦ ਦੇ ਬਦਲੇ ਵਿੱਚ ਅਸ਼ੀਸ਼ ਕਪੂਰ ਨੇ ਪ੍ਰੇਮ ਲਤਾ ਤੋਂ 1,00,00,000 ਰੁਪਏ ਦੇ ਵੱਖ-ਵੱਖ ਚੈੱਕਾਂ ‘ਤੇ ਦਸਤਖਤ ਕਰਵਾ ਲਏ, ਜੋ ਆਪਣੇ ਜਾਣਕਾਰਾਂ ਦੇ ਨਾਂ ‘ਤੇ ਜਮ੍ਹਾਂ ਕਰਵਾ ਕੇ ਏਐੱਸਆਈ ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ।

ਬੁਲਾਰੇ ਨੇ ਦੱਸਿਆ ਕਿ ਇਸ ਕਰਕੇ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article