19.6 C
Patiāla
Thursday, November 7, 2024

ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਦੀਆਂ ਅਸਾਮੀਆਂ ਭਰਨ ਦਾ ਐਲਾਨ

Must read


ਟ੍ਰਿਬਿਊਨ ਿਨਊਜ਼ ਸਰਵਿਸ

ਚੰਡੀਗੜ੍ਹ, 6 ਅਕਤੂਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਵਿਭਾਗ ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ‘ਆਪ’ ਸਰਕਾਰ ਪੰਜਾਬ ਪੁਲੀਸ ਵਿੱਚ 2500 ਦੇ ਕਰੀਬ ਹੋਰ ਪੁਲੀਸ ਮੁਲਾਜ਼ਮਾਂ ਦੀ ਭਰਤੀ ਕਰੇਗੀ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਦੇ ਨਾਲ-ਨਾਲ ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। ਇਨ੍ਹਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ’ਚ ਕਾਂਸਟੇਬਲਾਂ ਦੀਆਂ 1156, ਇਨਵੈਸਟੀਗੇਸ਼ਨ ਕਾਡਰ ’ਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲੀਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਸ੍ਰੀ ਮਾਨ ਨੇ ਕਿਹਾ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, ਹੈੱਡ ਕਾਂਸਟੇਬਲਾਂ ਦੀ 15 ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲੀਸ ਫੋਰਸ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ ਜਦੋਂ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ। ਉਨ੍ਹਾਂ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। 





News Source link

- Advertisement -

More articles

- Advertisement -

Latest article