ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 9 ਅਕਤੂਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਵਾਈਆਂ ਗਈਆਂ। ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ ਚੌਂਕ, ਜਸਬੀਰ ਸਿੰਘ ਗੱਗੜਪੁਰ ਤੇ ਸਤਵਿੰਦਰ ਸਿੰਘ ਘਰਾਚੋਂ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਲਾਏ ਜਾਣ ਵਾਲੇ ਧਰਨੇ ਲਈ ਪਿੰਡਾਂ ਵਿੱਚ ਰਾਸ਼ਨ ਇਕੱਠਾ ਕਰਕੇ ਸਵੇਰੇ ਚਾਲੇ ਪਾਏ ਜਾਣਗੇ। -ਪੱਤਰ ਪ੍ਰੇਰਕ