35.7 C
Patiāla
Friday, May 10, 2024

ਪੰਜਾਬ ਵਿੱਚ ਪਰਾਲੀ ਸਾੜਨ ਦੇ 700 ਤੋਂ ਵਧ ਮਾਮਲੇ ਆਏ ਸਾਹਮਣੇ

Must read


ਚੰਡੀਗੜ੍ਹ, 10 ਅਕਤੂਬਰ

ਪੰਜਾਬ ਵਿੱਚ ਹੁਣ ਤਕ ਪਰਾਲੀ ਸਾੜਨ ਦੇ 700 ਮਾਮਲੇ ਦਰਜ ਕੀਤੇ ਗਏ ਹਨ। ਉਧਰ, ਸੂਬਾ ਅਥਾਰਟੀ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ। ਲਧਿਆਣਾ ਅਧਾਰਤ ਪੰਜਾਬ ਰਿਮੋਟ ਸੈਂਸਿੰਗ ਕੇਂਦਰ ਤੋਂ ਪ੍ਰਾਪਤ ਡੇਟਾ ਅਨੁਸਾਰ ਸੂਬੇ ਵਿੱਚ ਸੋਮਵਾਰ ਨੂੰ ਪਰਾਲੀ ਸਾੜਨ ਦੇ ਚਾਰ ਮਾਮਲੇ ਦਰਜ ਕੀਤੇ ਗਏ , ਜਿਨ੍ਹਾਂ ਵਿਚੋਂ ਦੋ ਅੰਮਿ੍ਤਸਰ ਅਤੇ ਇਕ-ਇਕ ਲੁਧਿਆਣਾ ਅਤੇ ਕਪੂਰਥਲਾ ਵਿੱਚ ਦਰਜ ਕੀਤਾ ਗਿਆ। ਡੇਟਾ ਅਨੁਸਾਰ ਸੰਤਬਰ 15 ਤੋਂ ਅਕਤੂਬਰ 10 ਤਕ ਖੇਤਾਂ ਵਿੱਚ ਅੱਗ ਲਾਉਣ ਦੇ 718 ਮਾਮਲੇ ਦਰਜ ਕੀਤੇ ਗਏ ਹਨ। ਸਾਲ 2020 ਅਤੇ 2021 ਵਿੱਚ ਇਸ ਦਿਨ ਤਕ ਸੂਬੇ ਵਿੱਚ ਕ੍ਰਮਵਾਰ 244 ਅਤੇ 150 ਘਟਨਾਵਾਂ ਸਾਹਮਣੇ ਆਈਆਂ ਸਨ। ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਹੋਰ ਵਧਣ ਦੀ ਉਮੀਦ ਹੈ ਕਿਉਂਕਿ ਪਿਛਲੇ ਮਹੀਨੇ ਪਈ ਬਾਰਸ਼ ਕਾਰਨ ਝੋਨੇ ਦੀ ਕਟਾਈ 10 ਦਿਨ ਪਛੜ ਗਈ ਸੀ। ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਵਾਤਾਵਰਣ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਇਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ।-ਪੀਟੀਆਈ



News Source link

- Advertisement -

More articles

- Advertisement -

Latest article