19.5 C
Patiāla
Wednesday, November 6, 2024

ਡਾ. ਗੁਰਪ੍ਰੀਤ ਵਾਂਡਰ ਨੇ ਉਪ ਕੁਲਪਤੀ ਦੇ ਅਹੁਦੇ ਲਈ ਉਮੀਦਵਾਰੀ ਵਾਪਸ ਲਈ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਲੁਧਿਆਣਾ, 13 ਅਕਤੂਬਰ

ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਦੇ ਅਹੁਦੇ ਲਈ ਆਪਣਾ ਨਾਂ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਸਰਕਾਰੀ ਕਾਰਵਾਈ ਦਾ ਵਿਰੋਧ ਕੀਤਾ ਸੀ ਤੇ ਇਸ ਨਿਯੁਕਤੀ ਨੂੰ ਨਿਯਮਾਂ ਦੇ ਖ਼ਿਲਾਫ਼ ਦੱਸਿਆ ਸੀ। ਇਸੇ ਦੌਰਾਨ ਰਾਜਪਾਲ ਨੇ ਸਰਕਾਰ ਨੂੰ ਕਿਹਾ ਹੈ ਕਿ ਤਿੰਨ ਉਮੀਦਵਾਰਾਂ ਦੇ ਨਾਂ ਭੇਜੇ ਜਾਣ ਜਿਨ੍ਹਾਂ ਵਿੱਚ ਉਪ ਕੁਲਪਤੀ ਦੀ ਚੋਣ ਕੀਤੀ ਜਾ ਸਕੇ। ਸ੍ਰੀ ਵਾਂਡਰ ਨੇ ਆਪਣਾ ਨਾਂ ਵਾਪਸ ਲੈਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਪ ਕੁਲਪਤੀ ਦੀ ਚੋਣ ਲਈ ਰਾਜਪਾਲ ਨੂੰ ਭੇਜੀ ਜਾਣ ਵਾਲੀ ਤਿੰਨ ਨਾਵਾਂ ਦੀ ਸੂਚੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਾ ਕੀਤਾ ਜਾਵੇ। ਮੌਜੂਦਾ ਸਮੇਂ ਡਾ. ਵਾਂਡਰ ਡੀਐੱਮਸੀ ਲੁਧਿਆਣਾ ਵਿੱਚ ਬਤੌਰ ਵਾਈਸ ਪ੍ਰਿੰਸੀਪਲ ਸੇਵਾਵਾਂ ਨਿਭਾਅ ਰਹੇ ਹਨ।





News Source link

- Advertisement -

More articles

- Advertisement -

Latest article