ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 13 ਅਕਤੂਬਰ
ਬਹਿਬਲ ਕਲਾਂ ਪੁਲੀਸ ਗੋਲੀਬਾਰੀ ਕਾਂਡ ਬਾਰੇ ਵਿਸ਼ੇਸ਼ ਜਾਂਚ ਟੀਮ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛ-ਪੜਤਾਲ ਕੀਤੀ। ਇਸ ਜਾਂਚ ਟੀਮ ਦੀ ਅਗਵਾਈ ਇੰਸਪੈਕਟਰ-ਜਨਰਲ ਨੌਨਿਹਾਲ ਸਿੰਘ ਕਰ ਰਹੇ ਹਨ। ਸੁਖਬੀਰ ਬਾਦਲ ਤੋਂ ਪੁੱਛਗਿੱਛ ਇਥੋਂ ਦੇ ਸੈਕਟਰ 32 ਸਥਿਤ ਪੁਲੀਸ ਆਫਿਸਰਜ਼ ਇੰਸਟੀਚਿਊਟ ਵਿੱਚ ਕੀਤੀ ਗਈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਪੁਲੀਸ ਗੋਲੀਬਾਰੀ ਘਟਨਾ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬੀਤੇ ਦਿਨ ਪੁੱਛ ਪੜਤਾਲ ਕੀਤੀ ਗਈ ਸੀ।