28.6 C
Patiāla
Monday, April 29, 2024

ਧੂਰੀ: ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ

Must read


ਹਰਦੀਪ ਸਿੰਘ ਸੋਢੀ

ਧੂਰੀ, 12 ਅਕਤੂਬਰ

ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰਾਂ ਨੇ ਬਕਾਇਆ ਰਾਸ਼ੀ ਲੈਣ ਲਈ ਮੀਟਿੰਗ ਇਥੇ ਅਨਾਜ ਮੰਡੀ ਵਿੱਚ ਕੀਤੀ। ਇਸ ਮੌਕੇ ਕਿਸਾਨਾਂ ਵੱਲੋਂ ਮਿੱਲ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਲੈਣ ਲਈ ਸੰਘਰਸ਼ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਇਥੋਂ ਦੀ ਸ਼ੂਗਰ ਮਿੱਲ ਵੱਲ ਗੰਨਾ ਕਾਸ਼ਤਾਕਾਰਾਂ ਦੇ ਕਰੀਬ 6 ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੀਵਾਲੀ ਤੋਂ ਪਹਿਲਾਂ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਗਿਆ ਤਾਂ ਉਹ ਆਰ-ਪਾਰ ਦਾ ਸੰਘਰਸ਼ ਵਿੱਢਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਪਣਾ ਪ੍ਰਚਾਰ ਹਿਮਾਚਲ ਅਤੇ ਗੁਜਰਾਤ ਵਿੱਚ ਕਰਨ ਵਿੱਚ ਰੁਝੇ ਹੋਏ ਹਨ ਅਤੇ ਕਿਸਾਨਾਂ ਦੀ ਅਸਲ ਸਥਿਤੀ ਬਾਰੇ ਆਉਣ ਵਾਲੇ ਦਿਨਾਂ ਵਿੱਚ ਗੁਜਰਾਤ ਵਿੱਚ ਜਾ ਕੇ ਉੱਥੋਂ ਦੇ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਤੋਂ ਬਾਅਦ ਐੱਸਡੀਐੱਮ ਦਫ਼ਤਰ ‘ਚ ਮੰਗ ਪੱਤਰ ਦੇਣ ਪੁੱਜੇ ਗੰਨਾ ਕਾਸ਼ਤਕਾਰਾਂ ਨੇ ਐੱਸਡੀਐੱਮ ਤੇ ਤਹਿਸੀਲਦਾਰ ਦੀ ਗੈਰਮੌਜੂਦਗੀ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਦਫਤਰ ਅੱਗੇ ਧਰਨਾ ਲਗਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਰੀਬ ਇਕ ਘੰਟੇ ਬਾਅਦ ਤਹਿਸੀਲਦਾਰ ਕੁਲਦੀਪ ਸਿੰਘ ਪੁੱਜੇ, ਜਿਨ੍ਹਾਂ ਵਲੋਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਉਪਰੰਤ ਖੰਡ ਮਿੱਲ ਪ੍ਰਬੰਧਕਾਂ ਨੂੰ ਦਫਤਰ ਸੱਦਿਆ ਅਤੇ ਮਿੱਲ ਪ੍ਰਬੰਧਕਾਂ ਵੱਲੋਂ ਜਲਦ ਅਦਾਇਗੀ ਕਰਨ ਦਾ ਭਰੋਸਾ ਦਿਵਾਇਆ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਧਰਨਾ ਸਮਾਪਤ ਕਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਨਾਲ਼ ਕਿਸਾਨ ਆਗੂ ਸੁਖਵੰਤ ਸਿੰਘ ਸੰਧੂ ਚੌਂਦਾ, ਹਰਜਿੰਦਰ ਸਿੰਘ ਭੀਲੋਵਾਲ, ਏਕਮਕਾਰ ਸਿੰਘ ਅਲੀਪੁਰ, ਪਰਦੰਮਨ ਸਿੰਘ ਬਡਲਾ, ਪ੍ਰੇਮਜੀਤ ਸਿੰਘ ਭੋਜੋਵਾਲੀ, ਸੁਰਜੀਤ ਸਿੰਘ ਤੇ ਰਣਜੋਧ ਸਿੰਘ ਬੱਬਨਪੁਰ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।



News Source link

- Advertisement -

More articles

- Advertisement -

Latest article