41.4 C
Patiāla
Tuesday, May 7, 2024

ਟੀ-20 ਵਿਸ਼ਵ ਕੱਪ: ਬੁਮਰਾਹ ਦੀ ਜਗ੍ਹਾ ਸ਼ਮੀ ਟੀਮ ਵਿੱਚ ਸ਼ਾਮਲ

Must read


ਨਵੀਂ ਦਿੱਲੀ: ਬੀਸੀਸੀਆਈ ਨੇ ਆਸਟਰੇਲੀਆ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਅੱਜ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਜ਼ਖਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਭਾਰਤੀ ਟੀਮ ’ਚ ਸ਼ਾਮਲ ਕੀਤਾ ਹੈ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਇੱਕ ਬਿਆਨ ਵਿੱਚ ਕਿਹਾ, ‘‘ਆਲ ਇੰਡੀਆ ਸੀਨੀਅਰ ਚੋਣ ਕਮੇਟੀ ਨੇ ਭਾਰਤ ਦੀ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਟੀਮ ਵਿੱਚ ਜਸਪ੍ਰੀਤ ਬੁਮਰਾਹ ਦੀ ਥਾਂ ਮੁਹੰਮਦ ਸ਼ਮੀ ਨੂੰ ਸ਼ਾਮਲ ਕੀਤਾ ਹੈ। ਸ਼ਮੀ ਆਸਟਰੇਲੀਆ ਪਹੁੰਚ ਗਿਆ ਹੈ ਅਤੇ ਜਲਦੀ ਹੀ ਟੀਮ ਨਾਲ ਜੁੜੇਗਾ।’’ ਮੁਹੰਮਦ ਸਿਰਾਜ ਅਤੇ ਸ਼ਾਰਦੁਲ ਠਾਕੁਰ ਨੂੰ ‘ਬੈਕਅਪ’ ਖਿਡਾਰੀਆਂ ਵਜੋਂ ਚੁਣਿਆ ਗਿਆ ਹੈ, ਜੋ ਜਲਦੀ ਆਸਟਰੇਲੀਆ ਰਵਾਨਾ ਹੋਣਗੇ। ਇਹ ਟੂਰਨਾਮੈਂਟ 16 ਅਕਤੂਬਰ ਤੋਂ 13 ਨਵੰਬਰ ਤੱਕ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੁਮਰਾਹ ਪਿੱਠ ਦੀ ਸੱਟ ਕਾਰਨ ਟੂਰਨਾਮੈਂਟ ’ਚੋਂ ਬਾਹਰ ਹੋ ਗਿਆ ਹੈ। -ਪੀਟੀਆਈ





News Source link

- Advertisement -

More articles

- Advertisement -

Latest article