29.1 C
Patiāla
Saturday, May 4, 2024

ਮੋਦੀ ਨੇ 75 ਡਿਜੀਟਲ ਬੈਂਕਿੰਗ ਯੂਨਿਟਾਂ ਦਾ ਉਦਘਾਟਨ ਕੀਤਾ, ਪੀਐੈੱਮ ਕਿਸਾਨ ਯੋਜਨਾ ਦੀ ਕਿਸ਼ਤ ਸੋਮਵਾਰ ਨੂੰ ਕੀਤੀ ਜਾਵੇਗੀ ਜਾਰੀ

Must read


ਨਵੀਂ ਦਿੱਲੀ, 16 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਜੰਮੂ-ਕਸ਼ਮੀਰ ਦੀਆਂ ਦੋ ਡਿਜੀਟਲ ਬੈਂਕਿੰਗ ਯੂਨਿਟਾਂ (ਡੀਬੀਯੂ) ਸਮੇਤ ਕੁੱਲ 75 ਡਿਜੀਟਲ ਬੈਂਕਿੰਗ ਯੂਨਿਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਯੂਨਿਟ ਨਾਗਰਿਕਾਂ ਲਈ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗਰੀਬਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਵਜੋਂ ਬੈਂਕਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪਹਿਲ ਕੀਤੀ ਹੈ। ਹੁਣ ਤੱਕ 25 ਲੱਖ ਕਰੋੜ ਰੁਪਏ ਦੇ ਲਾਭਪਾਤਰੀਆਂ ਨੂੰ ਸਿੱਧੇ ਲਾਭ ਟਰਾਂਸਫਰ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ’ ਯੋਜਨਾ ਦੀ ਇੱਕ ਹੋਰ ਕਿਸ਼ਤ ਭਲਕੇ ਭੇਜੀ ਜਾਵੇਗੀ।



News Source link

- Advertisement -

More articles

- Advertisement -

Latest article