41.8 C
Patiāla
Wednesday, May 15, 2024

ਲੜਕੀਆਂ ਦੇ ਵਾਲੀਬਾਲ ਤੇ ਕੁਸ਼ਤੀ ਮੁਕਾਬਲੇ

Must read


ਨਿੱਜੀ ਪੱਤਰ ਪ੍ਰੇਰਕ

ਫਰੀਦਕੋਟ, 17 ਅਕਤੂਬਰ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਇੱਥੇ ਨਹਿਰੂ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਲੜਕੇ-ਲੜਕੀਆਂ ਦੇ ਵਾਲੀਬਾਲ ਅਤੇ ਕੁਸ਼ਤੀ ਦੇ ਦਿਲਚਸਪ ਮੁਕਾਬਲੇ ਹੋਏ। ਇਨ੍ਹਾਂ  ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14, 17, 21 ਤੋਂ 40, 41 ਤੋਂ 50 ਅਤੇ ਇਸ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਵਾਲੀਬਾਲ ਅੰਡਰ-14 ਮੈਚ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਲੜਕੀਆਂ ਦੀ ਟੀਮ ਨੇ ਜ਼ਿਲ੍ਹਾ ਫਾਜ਼ਿਲਕਾ ਨੂੰ 2-0 ਦੇ ਫਰਕ ਨਾਲ ਹਰਾਇਆ, ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹਾ ਮੋਹਾਲੀ ਨੂੰ 2-0 ਦੇ ਫਰਕ ਨਾਲ ਹਰਾਇਆ, ਜ਼ਿਲ੍ਹਾ ਹੁਸ਼ਿਆਰਪੁਰ ਨੇ ਜ਼ਿਲ੍ਹਾ ਤਰਨਤਾਰਨ ਨੂੰ 2-0 ਦੇ ਫਰਕ ਨਾਲ ਹਰਾਇਆ। ਕੁਸ਼ਤੀ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ 30 ਕਿਲੋ ਭਾਰ ਵਰਗ ਵਿੱਚ ਜੈਸਮੀਨ ਮਡਾਕ ਜ਼ਿਲ੍ਹਾ ਮੁਹਾਲੀ ਨੇ ਪਹਿਲਾ ਸਥਾਨ, ਸੁਖਪ੍ਰੀਤ ਕੌਰ ਜ਼ਿਲ੍ਹਾ ਬਠਿੰਡਾ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 33 ਕਿਲੋ ਭਾਰ ਵਰਗ ਵਿੱਚ ਹਰਮਨ ਜ਼ਿਲ੍ਹਾ ਫਰੀਦਕੋਟ ਨੇ ਪਹਿਲਾ ਸਥਾਨ ਅਤੇ ਅਮਨਜੋਤ ਕੌਰ ਜ਼ਿਲ੍ਹਾ ਬਰਨਾਲਾ ਨੇ ਦੂਸਰਾ ਸਥਾਨ ਹਾਸਲ ਕੀਤਾ। 36 ਕਿਲੋ ਭਾਰ ਵਰਗ ਵਿੱਚ ਨਵਦੀਪ ਕੌਰ ਜ਼ਿਲ੍ਹਾ ਸੰਗਰੂਰ ਨੇ ਪਹਿਲਾ ਸਥਾਨ ਅਤੇ ਕੋਮਲ ਕੌਰ ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਹਾਸਲ ਕੀਤਾ। 39 ਕਿਲੋ ਭਾਰ ਵਰਗ ਵਿੱਚ ਸੁਨੀਤਾ ਦੇਵੀ ਜ਼ਿਲ੍ਹਾ ਪਟਿਆਲਾ ਨੇ ਪਹਿਲਾ ਸਥਾਨ ਅਤੇ ਰੂਸੀ ਜ਼ਿਲ੍ਹਾ ਸੰਗਰੂਰ ਨੇ ਦੂਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਹ ਖੇਡ ਮੁਕਾਬਲੇ 22 ਅਕਤੂਬਰ ਤੱਕ ਚੱਲਣਗੇ ਅਤੇ ਜੇਤੂ ਟੀਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।  

ਬਾਸਕਟਬਾਲ ਮੁਕਾਬਲੇ ਵਿੱਚ ਮਾਨਸਾ ਦੀਆਂ ਲੜਕੀਆਂ ਨੇ ਕਪੂਰਥਲਾ ਨੂੰ ਹਰਾਇਆ

ਬਰਨਾਲਾ (ਖੇਤਰੀ ਪ੍ਰਤੀਨਿਧ): ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਬਾਸਕਟਬਾਲ ਦੇ ਕੁਆਰਟਰ ਫਾਈਨਲ ਮੁਕਾਬਲੇ ਦੌਰਾਨ ਅੰਡਰ-17 ਵਰਗ ‘ਚ ਮਾਨਸਾ ਦੀਆਂ ਲੜਕੀਆਂ ਨੇ ਕਪੂਰਥਲਾ ਨੂੰ 7-17 ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਪੱਧਰੀ ਨੈੱਟਬਾਲ, ਬਾਸਕਿਟਬਾਲ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਜ਼ਿਲ੍ਹਾ ਬਰਨਾਲਾ ‘ਚ ਕਰਵਾਏ ਜਾ ਰਹੇ ਹਨ।  ਅੱਜ ਹੋਏ ਬਾਸਕਿਟਬਾਲ ਮੁਕਾਬਲਿਆਂ ਦੇ ਨਤੀਜਿਆਂ ਦੇ ਵੇਰਵੇ ਅਨੁਸਾਰ ਹੁਸ਼ਿਆਰਪੁਰ ਬਨਾਮ ਅੰਮ੍ਰਿਤਸਰ 33-12, ਅੰਡਰ- 14, ਹੁਸ਼ਿਆਰਪੁਰ ਬਨਾਮ ਲੁਧਿਆਣਾ 50-15, ਅੰਡਰ- 17, ਜਲੰਧਰ ਬਨਾਮ ਬਰਨਾਲਾ 16- 02, ਅੰਡਰ-14 ਅਤੇ ਸੰਗਰੂਰ ਬਨਾਮ ਪਟਿਆਲਾ 08-10 ਅੰਡਰ- 14 ਰਹੇ।





News Source link

- Advertisement -

More articles

- Advertisement -

Latest article