34.8 C
Patiāla
Monday, October 14, 2024

ਪੰਜਾਬ ਦੇ ਉਦਯੋਗਪਤੀਆਂ ਨੂੰ ਹੁਣ ਦੋ ਵਿਭਾਗਾਂ ’ਚ ਅਰਜ਼ੀਆਂ ਦੇਣ ਦੀ ਲੋੜ ਨਹੀਂ: ਅਮਨ ਅਰੋੜਾ

Must read


ਚੰਡੀਗੜ੍ਹ, 19 ਅਕਤੂਬਰ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਰਾਜ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲਾਂ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ ਵਿੱਚ ਅਰਜ਼ੀਆਂ ਦੇਣੀਆਂ ਪੈਂਦੀਆਂ ਸਨ ਪਰ ਹੁਣ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਮੇਤ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਉਦਯੋਗਾਂ ਦੀ ਕੰਪਾਊਂਡਿੰਗ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ।

ਹੁਣ ਉਦਯੋਗਪਤੀ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਲਈ ਸਿੱਧੇ ਡਾਇਰੈਕਟਰ ਫ਼ੈਕਟਰੀਜ਼ ਪੰਜਾਬ ਦੇ ਦਫ਼ਤਰ ਵਿੱਚ ਅਪਲਾਈ ਕਰ ਸਕਦੇ ਹਨ। ਉਦਯੋਗਾਂ ਲਈ ‘ਚੇਂਜ ਆਫ਼ ਲੈਂਡ ਯੂਜ਼’ ਸਬੰਧੀ ਪ੍ਰਵਾਨਗੀ ਪਹਿਲਾਂ ਹੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਲਈ ਬਿਨੈ-ਪੱਤਰ ਪ੍ਰਾਪਤ ਹੋਣ ਉਤੇ ਡਾਇਰੈਕਟਰ ਫ਼ੈਕਟਰੀਜ਼ ਵੱਲੋਂ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਤੋਂ ਰਿਪੋਰਟ ਮੰਗੀ ਜਾਵੇਗੀ ਕਿ ਇਸ ਉਦਯੋਗ ਦੀ ਪ੍ਰਵਾਨਗੀ ਮਾਸਟਰ ਪਲਾਨਜ਼, ਰੀਜਨਲ ਪਲਾਨ, ਲੈਂਡ ਯੂਜ਼ ਪਲਾਨ, ਸਥਾਨਕ ਯੋਜਨਾ ਖੇਤਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਹੋਰ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਉਪਬੰਧਾਂ ਮੁਤਾਬਕ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਡੀਟੀਪੀ ਵੱਲੋਂ ਸੱਤ ਕੰਮ-ਕਾਜੀ ਦਿਨਾਂ ਦੇ ਅੰਦਰ ਡਾਇਰੈਕਟਰ ਫ਼ੈਕਟਰੀਜ਼ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।



News Source link

- Advertisement -

More articles

- Advertisement -

Latest article