28.8 C
Patiāla
Friday, April 12, 2024

ਬਿਜਲੀ ਕਾਮਿਆਂ ਨੇ ਮੁੱਖ ਦਫ਼ਤਰ ਦੇ ਗੇਟ ਕੀਤੇ ਬੰਦ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 18 ਅਕਤੂਬਰ

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਅਗਵਾਈ ਹੇਠ ਰੋਹ ’ਚ ਆਏ ਬਿਜਲੀ ਮੁਲਾਜ਼ਮਾਂ ਨੇ ਅੱਜ ਇਥੇ ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦਿੱਤਾ, ਜਿਸ ਕਾਰਨ ਚਾਰ ਘੰਟਿਆਂ ਤੱਕ ਮਾਲ ਰੋਡ ’ਤੇ ਆਵਾਜਾਈ ਠੱਪ ਰਹੀ। ਇਸੇ ਦੌਰਾਨ 12 ਤੋਂ 3 ਵਜੇ ਤੱਕ ਬਿਜਲੀ ਨਿਗਮ ਦੇ ਤਿੰਨੇ ਗੇਟ ਬੰਦ ਰਹਿਣ ਕਾਰਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਮੁੱਖ ਦਫ਼ਤਰ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਚਾਹਲ ਨੇ ਦੱਸਿਆ ਕਿ ਇਸ ਮੰਚ ਨਾਲ ਸਬੰਧਤ ਐਂਪਲਾਈਜ਼ ਫੈਡਰੇਸ਼ਨ ਏਟਕ, ਐਂਪਲਾਈਜ਼ ਫੈਡਰੇਸ਼ਨ ਚਾਹਲ, ਆਈਟੀਆਈ ਐਂਪਲਾਈਜ਼ ਐਸੋਸੀਏਸ਼ਨ ਅਤੇ ਐਂਪਲਾਈਜ਼ ਫੈਡਰੇਸ਼ਨ ਪਾਵਰਕੌਮ ਤੇ ਟਰਾਂਸਕੋ ’ਤੇ ਆਧਾਰਿਤ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਵਧ ਚੜ੍ਹ ਕੇ ਸ਼ਿਰਕਤ ਕੀਤੀ। ਮੰਚ ਦੇ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ, ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆ, ਬੁਲਾਰੇ ਦਵਿੰਦਰ ਸਿੰਘ ਤੇ ਮਹਿੰਦਰ ਸਿੰਘ ਨੇ ਕਿਹਾ ਕਿ ਮੰਚ ਵੱਲੋਂ 17 ਜੁਲਾਈ ਨੂੰ ਦਿੱਤੇ ਗਏ 26 ਨੁਕਾਤੀ ਮੰਗ ਪੱਤਰ ਬਾਰੇ ਸਰਕਾਰ ਤੇ ਮੈਨੇਜਮੈਂਟ ਵੱੱਲੋਂ ਸੰਜੀਦਗੀ ਨਾ ਦਿਖਾਉਣ ਕਾਰਨ ਮੁਲਾਜ਼ਮ ਵਰਗ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਿਆ ਹੈ। ਮਨਜੀਤ ਚਾਹਲ ਦਾ ਕਹਿਣਾ ਸੀ ਕਿ ਸਰਕਾਰ ਬਣੀ ਨੂੰ ਸੱਤ ਮਹੀਨੇ ਹੋ ਚੁੱਕੇ ਹਨ ਪਰ ਮੰਗਾਂ ਪ੍ਰਤੀ ਕਦੇ ਵੀ ਵਿਚਾਰ ਤੱਕ ਨਹੀਂ ਕੀਤਾ ਗਿਆ। ਬਿਜਲੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਹਰ ਕਰਮਚਾਰੀ ’ਤੇ ਤਰੱਕੀ ਸਕੇਲ ਲਾਗੂ ਕੀਤੇ ਜਾਣ, 2011 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿੱਚ ਰਿਆਇਤ ਦਿੱਤੀ ਜਾਵੇ, ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ।

News Source link

- Advertisement -

More articles

- Advertisement -

Latest article