28 C
Patiāla
Saturday, May 4, 2024

ਸੰਗਰੂਰ: ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦੇ ਘਿਰਾਓ ਲਈ ਡਟੇ ਹਜ਼ਾਰਾਂ ਕਿਸਾਨ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 20 ਅਕਤੂਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੱਕੇ ਮੋਰਚੇ ਦੇ 12ਵੇਂ ਦਿਨ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ ਹੈ। ਕਲੋਨੀ ਵਾਲੇ ਪਾਸੇ ਵੱਡੀ ਤਾਦਾਦ ’ਚ ਪੁਲੀਸ, ਵਿਚਕਾਰ ਲੋਹੇ ਦੇ ਵੱਡੇ-ਵੱਡੇ ਬੈਰੀਕੇਡ ਅਤੇ ਦੂਜੇ ਪਾਸੇ ਕਿਸਾਨ ਡਟੇ ਹੋਏ ਹਨ। ਭਾਕਿਯੂ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ 7 ਅਕਤੂਬਰ ਦੀ ਮੀਟਿੰਗ ’ਚ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ 9 ਅਕਤੂਬਰ ਤੋਂ ਇਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੜਕ ਉਪਰ ਸੂਬਾ ਪੱਧਰੀ ਪੱਕਾ ਮੋਰਚਾ ਲਗਾਇਆ ਹੋਇਆ ਹੈ। ਹਜ਼ਾਰਾਂ ਕਿਸਾਨਾਂ ਨੇ ਦਿਨ-ਰਾਤ ਦੇ ਮੋਰਚੇ ’ਚ ਪੱਕੇ ਡੇਰੇ ਲਗਾ ਰੱਖੇ ਹਨ। ਬੀਤੀ 15 ਅਕਤੂਬਰ ਨੂੰ ਕੀਤੀ ਲਲਕਾਰ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਮੰਗਾਂ ਸਬੰਧੀ ਯਾਦ ਪੱਤਰ ਵੀ ਭੇਜਿਆ ਗਿਆ ਸੀ ਪਰ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ’ਤੇ ਕਿਸਾਨਾਂ ਵਲੋਂ ਅੱਜ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ ਹੈ। ਭਾਵੇਂ ਪ੍ਰਸ਼ਾਸਨ ਨਾਲ ਯੂਨੀਅਨ ਦੀ ਮੀਟਿੰਗ ਵੀ ਹੋਈ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਅਤੇ ਕਿਸਾਨ ਮੁੱਖ ਗੇਟ ਦਾ ਘਿਰਾਓ ਕਰਕੇ ਡਟੇ ਹੋਏ ਹਨ। ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਭਾਵੇਂ ਕਿ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਚਾਰ ਚੁਫੇਰਿਓ ਘਿਰਾਓ ਦਾ ਐਲਾਨ ਕੀਤਾ ਸੀ ਪਰ ਕਲੋਨੀ ਦੇ ਵਸਨੀਕਾਂ ਦੀ ਮੁਸ਼ਕਲ ਨੂੰ ਵੇਖਦਿਆਂ ਕਲੋਨੀ ਦੇ ਪਿਛਲੇ ਗੇਟ ਦਾ ਘਿਰਾਓ ਨਹੀਂ ਕੀਤਾ ਗਿਆ। 





News Source link

- Advertisement -

More articles

- Advertisement -

Latest article