33.5 C
Patiāla
Friday, May 3, 2024

ਪੀਸੀਬੀ ਵੱਲੋਂ ਏਸੀਸੀ ਨੂੰ ਹੰਗਾਮੀ ਮੀਟਿੰਗ ਬੁਲਾਉਣ ਦੀ ਅਪੀਲ

Must read


ਲਾਹੌਰ: ਏਸ਼ੀਆ ਕੱਪ ਲਈ ਅਗਲੇ ਸਾਲ ਭਾਰਤੀ ਟੀਮ ਦੇ ਪਾਕਿਸਤਾਨ ਨਾ ਜਾਣ ਸਬੰਧੀ ਬੀਸੀਸੀਆਈ ਸਕੱਤਰ ਜੈ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਏਸ਼ਿਆਈ ਕ੍ਰਿਕਟ ਕੌਂਸਲ ਨੂੰ ਇਸ ਸਬੰਧੀ ਹੰਗਾਮੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੀਸੀਬੀ ਨੇ ਕਿਹਾ ਕਿ ਅਜਿਹੇ ਬਿਆਨ ਨਾਲ ਏਸ਼ਿਆਈ ਅਤੇ ਕੌਮਾਂਤਰੀ ਕ੍ਰਿਕਟ ਭਾਈਚਾਰਾ ਵੰਡਿਆ ਜਾ ਸਕਦਾ ਹੈ ਅਤੇ 2023 ਦੇ ਵਿਸ਼ਵ ਕੱਪ ਲਈ ਪਾਕਿਸਤਾਨ ਦੇ ਭਾਰਤ ਦੌਰੇ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਬੀਸੀਸੀਆਈ ਦੇ ਸਕੱਤਰ ਸ਼ਾਹ ਏਸੀਸੀ ਦੇ ਪ੍ਰਧਾਨ ਵੀ ਹਨ। ਪੀਸੀਬੀ ਨੇ ਇੱਕ ਬਿਆਨ ਵਿੱਚ ਕਿਹਾ, ‘‘ਇਸ ਤਰ੍ਹਾਂ ਦੇ ਬਿਆਨ ਏਸ਼ਿਆਈ ਅਤੇ ਕੌਮਾਂਤਰੀ ਕ੍ਰਿਕਟ ਭਾਈਚਾਰਿਆਂ ਵਿੱਚ ਦਰਾਰ ਪੈਦਾ ਕਰ ਸਕਦੇ ਹਨ। ਇਸੇ ਤਰ੍ਹਾਂ ਕ੍ਰਿਕਟ ਵਿਸ਼ਵ ਕੱਪ 2023 ਅਤੇ 2024-31 ਦੇ ਸਮੇਂ ਦੌਰਾਨ ਭਾਰਤ ਵਿੱਚ ਹੋਣ ਵਾਲੇ ਆਈਸੀਸੀ ਟੂਰਨਾਮੈਂਟਾਂ ਵਿੱਚ ਪਾਕਿਸਤਾਨ ਦੇ ਭਾਰਤ ਦੌਰੇ ਵੀ ਪ੍ਰਭਾਵਿਤ ਹੋ ਸਕਦੇ ਹਨ।’’ ਉਨ੍ਹਾਂ ਕਿਹਾ, ‘‘ਪੀਸੀਬੀ ਨੂੰ ਹਾਲੇ ਤੱਕ ਏਸੀਸੀ ਪ੍ਰਧਾਨ ਦੇ ਬਿਆਨ ’ਤੇ ਏਸੀਸੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਂ ਸੱਪਸ਼ਟੀਕਰਨ ਨਹੀਂ ਮਿਲਿਆ। ਪੀਸੀਬੀ ਨੇ ਹੁਣ ਏਸ਼ਿਆਈ ਕ੍ਰਿਕਟ ਕੌਂਸਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਅਹਿਮ ਅਤੇ ਸੰਵੇਦਨਸ਼ੀਲ ਮੁੱਦੇ ’ਤੇ ਚਰਚਾ ਕਰਨ ਲਈ ਜਲਦੀ ਤੋਂ ਜਲਦੀ ਹੰਗਾਮੀ ਮੀਟਿੰਗ ਬੁਲਾਉਣ।’’ -ਪੀਟੀਆਈ





News Source link

- Advertisement -

More articles

- Advertisement -

Latest article