16.9 C
Patiāla
Wednesday, March 19, 2025

ਭ੍ਰਿਸ਼ਟਾਚਾਰ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਹੋਵੇ: ਮੁੱਖ ਸਕੱਤਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਅਕਤੂਬਰ

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਕਿਸੇ ਵੀ ਰਿਸ਼ਵਤਖ਼ੋਰ ਖ਼ਿਲਾਫ਼ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਮੁਕੰਮਲ ਕੀਤਾ ਜਾਵੇ ਤੇ ਇਸ ਵਿਚ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ’ਚ ਪੈਂਡਿੰਗ ਕੇਸਾਂ ਦੀ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।





News Source link

- Advertisement -

More articles

- Advertisement -

Latest article