30.8 C
Patiāla
Friday, May 17, 2024

ਐੱਸਡੀ ਕਾਲਜ ’ਚ ਨੈੱਟਬਾਲ ਦੇ ਸੂਬਾ ਪੱਧਰੀ ਮੁਕਾਬਲੇ ਸਮਾਪਤ

Must read


ਨਿੱਜੀ ਪੱਤਰ ਪ੍ਰੇਰਕ

ਬਰਨਾਲਾ, 22 ਅਕਤੂਬਰ

ਐੱਸਡੀ ਕਾਲਜ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕਿਆਂ ਦੇ ਸੂਬਾ ਪੱਧਰੀ ਨੈੱਟਬਾਲ ਮੁਕਾਬਲੇ ਸਮਾਪਤ ਹੋ ਗਏ। ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਨੇ ਜੇਤੂਆਂ ਨੂੰ ਇਨਾਮ ਵੰਡੇ। ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਹ ਮੁਕਾਬਲੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਕੋ-ਕਨਵੀਨਰ ਸਬ-ਇੰਸਪੈਕਟਰ ਅਵਤਾਰ ਦੀ ਦੇਖ-ਰੇਖ ਵਿੱਚ ਕਰਵਾਏ ਗਏ। ਅੰਡਰ-14 ’ਚ ਬਰਨਾਲਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਬਠਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ।

ਅੰਡਰ-21 ਵਰਗ ਵਿੱਚ ਬਰਨਾਲਾ ਪਹਿਲਾ, ਪਟਿਆਲਾ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 40 ਉਮਰ ਵਰਗ ਦੇ ਮੁਕਾਬਲਿਆਂ ਵਿਚ ਬਰਨਾਲਾ, ਬਠਿੰਡਾ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਜਸਪ੍ਰੀਤ ਸਿੰਘ ਡੀਈਓ ਸਰਬਜੀਤ ਸਿੰਘ ਤੂਰ ਪ੍ਰਿੰਸੀਪਲ ਦਰਸ਼ਨ ਸਿੰਘ ਮੁੱਖ ਅਧਿਆਪਕ ਪ੍ਰਦੀਪ ਕੁਮਾਰ ਗਗਨਦੀਪ ਸਿੰਗਲਾ, ਸਾਰੀਆਂ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿਚ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਨੇ ਧੰਨਵਾਦ ਕੀਤਾ।

ਮਾਨਸਾ (ਪੱਤਰ ਪ੍ਰੇਰਕ): ਸਰਕਾਰੀ ਪ੍ਰਾਇਮਰੀ ਸਕੂਲ ਭੈਣੀਬਾਘਾ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਹੋਏ। ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਦਿਨ ਦੀਆਂ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਕੀਤਾ। ਇਸ ਦੌਰਾਨ ਭੈਣੀਬਾਘਾ ਦੇ ਸਰਪੰਚ ਗੁਰਤੇਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ।

ਬਲਾਕ ਪੱਧਰੀ ਖੇਡਾਂ ਵਿੱਚ ਬਾਜ਼ੀਗਰ ਬਸਤੀ ਸਕੂਲ ਦੀ ਚੜ੍ਹਤ

ਬੋਹਾ (ਪੱਤਰ ਪ੍ਰੇਰਕ): ਸਥਾਨਕ ਆਦਰਸ਼ ਸਕੂਲ ਬੋਹਾ ਵਿੱਚ ਹੋਈਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਦੀ ਪੂਰੀ ਚੜ੍ਹਤ ਰਹੀ। ਸਕੂਲ ਮੁਖੀ ਗੁਰਜੰਟ ਸਿੰਘ ਤੇ ਖੇਡ ਕੋਚ ਤੇ ਮੀਡੀਆ ਇੰਚਾਰਜ ਪ੍ਰੀਤਮ ਸਿੰਘ ਮੱਲ ਸਿੰਘ ਵਾਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਕੂਲ ਦੀ ਖੋ-ਖੋ (ਲੜਕੀਆਂ) ਜਿਮਨਾਸਟਿਕ ਲੜਕੇ ਅਤੇ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਨੇ ਕਬੱਡੀ ਨੈਸ਼ਨਲ (ਲੜਕੇ) ਸੰਯੁਕਤ ਟੀਮ .ਕੱਬਡੀ ਨੈਸ਼ਨਲ (ਲੜਕੀਆਂ) ਯੋਗਾ ਲੜਕੇ ਅਤੇ ਲੜਕੀਆਂ( ਦੂਸਰਾ ਸਥਾਨ ਅਤੇ ਯੋਗਾ ਰਿਦਮਿਕ ਲੜਕੇ ਅਤੇ ਲੜਕੀਆਂ ਵਿਚ ਦੂਸਰਾ ਸਥਾਨ ਹਾਸਿਲ ਕੀਤਾ। ਸਕੂਲ ਵਿਦਿਆਥਣ ਰਣਜੀਤ ਕੌਰ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਪ੍ਰਪਾਤ ਕੀਤਾ। ਲੰਬੀ ਛਾਲ (ਲੜਕੇ) ਵਿੱਚ ਸਾਹਿਲਪ੍ਰੀਤ ਸਿੰਘ ਤੀਸਰਾ ਸਥਾਨ ਪ੍ਰਾਪਤ ਕੀਤਾ। ਫੁਟਬਾਲ (ਲੜਕੇ) ਸੰਯੁਕਤ ਟੀਮ ਵਿਚ ਸਕੂਲ ਨੂੰ ਪਹਿਲਾ ਸਥਾਨ ਮਿਲਿਆ।





News Source link

- Advertisement -

More articles

- Advertisement -

Latest article