38 C
Patiāla
Sunday, May 5, 2024

ਟੀ-20 ਵਿਸ਼ਵ ਕੱਪ: ਵਿਰਾਟ ਕੋਹਲੀ ਦੇ ਨੀਮ ਸੈਂਕੜੇ ਸਦਕਾ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

Must read


ਮੈਲਬਰਨ, 23 ਅਕਤੂਬਰ

ਇੱਥੇ ਚੱਲ ਰਹੇ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਦੇ ਇੱਕ ਮੈਚ ਵਿੱਚ ਵਿਰਾਟ ਕੋਹਲੀ ਦੇ ਸ਼ਾਨਦਾਰ ਨੀਮ ਸੈਂਕੜੇ ਸਦਕਾ ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਜਿੱਤ ਲਈ ਭਾਰਤ ਨੂੰ 160 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ ਭਾਰਤੀ ਟੀਮ ਨੇ ਮੈਚ ਦੀ ਆਖਰੀ ਗੇਂਦ ’ਤੇ ਪੂਰਾ ਕੀਤਾ। ਹਾਲਾਂਕਿ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਸ਼ੁਰੂਆਤ ਦੀ ਵਧੀਆ ਨਹੀਂ ਰਹੀ ਅਤੇ ਸਲਾਮੀ ਬੱਲੇਬਾਜ਼ ਕੇ.ਐੈੱਲ. ਰਾਹੁਲ ਤੇ ਰੋਹਿਤ ਸ਼ਰਮਾ ਸਿਰਫ 4-4 ਦੌੜਾਂ ਬਣਾ ਕੇ ਆਊਟ ਹੋ ਗਏ। ਸੂਰਿਆਕੁਮਾਰ ਯਾਦਵ ਅਤੇ ਅਕਸ਼ਰ ਪਟੇਲ ਵੀ ਕੁਝ ਖਾਸ ਨਾ ਕਰ ਸਕੇ ਪਰ ਵਿਰਾਟ ਕੋਹਲੀ ਅਤੇ ਹਾਰਦਿਕ ਪਾਂਡਿਆਂ ਨੇ ਸ਼ਾਨਦਾਰ ਪਾਰੀਆਂ ਖੇਡਦਿਆਂ ਭਾਰਤੀ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਵਿਰਾਟ ਕੋਹਲੀ ਨੇ 53 ਗੇਂਦਾਂ ’ਤੇ 82 ਦੌੜਾਂ ਦੀ ਨਾਬਾਦ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਦੌਰਾਨ 6 ਚੌਕੇ ਅਤੇ 4 ਛੱਕੇ ਮਾਰੇ। ਟੀਮ ਦੀ ਜਿੱਤ ਵਿੱਚ ਹਾਰਦਿਕ ਪਾਂਡਿਆ ਨੇ 40 ਦੌੜਾਂ ਦਾ ਯੋਗਦਾਨ ਪਾਇਆ। ਭਾਰਤੀ ਟੀਮ ਨੇ 6 ਵਿਕਟਾਂ ਗੁਆ ਕੇ 160 ਦੌੜਾਂ ਬਣਾਉਂਦਿਆਂ ਜਿੱਤ ਹਾਸਲ ਕੀਤੀ। ਪਾਕਿਸਤਾਨ ਵੱਲੋਂ ਹੈਰਿਸ ਰਾਊਫ ਅਤੇ ਮੁਹੰਮਦ ਨਵਾਜ਼ ਨੇ ਦੋ-ਦੋ ਵਿਕਟਾਂ ਲਈਆਂ। ਸ਼ਾਨਦਾਰ ਪ੍ਰਦਰਸ਼ਨ ਲਈ  ਵਿਰਾਟ ਕੋਹਲੀ ਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ। 

ਇਸ ਤੋਂ ਪਹਿਲਾਂ ਇੱਥੇ ਮੈਲਬਰਨ ਕ੍ਰਿਕਟ ਮੈਦਾਨ ਵਿੱਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸੱਦਾ ਮਿਲਣ ਮਗਰੋਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 159 ਦੌੜਾਂ ਬਣਾਈਆਂ ਸਨ। ਪਾਕਿਸਤਾਨ ਦਾ ਆਊਟ ਹੋਣ ਵਾਲਾ ਪਹਿਲਾ ਬੱਲੇਬਾਜ਼ ਬਾਬਰ ਆਜ਼ਮ ਸੀ ਜਿਸ ਨੂੰ ਅਰਸ਼ਦੀਪ ਸਿੰਘ ਨੇ ਆਊਟ ਕੀਤਾ। ਇਫਤਿਖਾਰ ਅਹਿਮਦ ਨੇ 51 ਦੌੜਾਂ ਅਤੇ ਸ਼ਾਨ ਮਸੂਦ ਨੇ 52 ਦੌੜਾਂ ਦੀ ਪਾਰੀ ਖੇਡਦਿਆਂ ਟੀਮ ਦਾ ਸਕੋਰ 159 ਦੌੜਾਂ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ। ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਹਾਰਦਿਕ ਪਾਂਡਿਆ ਨੇ 3-3 ਵਿਕਟਾਂ ਲਈਆਂ ਜਦਕਿ ਮੁਹੰਮਦ ਸ਼ੰਮੀ ਤੇ ਭੁਵਨੇਸ਼ਵਰ ਕੁਮਾਰ ਨੂੰ ਇੱਕ-ਇੱਕ ਵਿਕਟ ਮਿਲੀ।

ਪਾਕਿਸਤਾਨੀ ਬੱਲੇਬਾਜ਼ ਨੂੰ ਆਊਟ ਕਰਨ ’ਤੇ ਅਰਸ਼ਦੀਪ ਨੂੰ ਵਧਾਈ ਦਿੰਦੇ ਹੋਏ ਭਾਰਤੀ ਖਿਡਾਰੀ। -ਫੋਟੋ: ਪੀਟੀਆਈ

ਪਾਕਿਸਤਾਨ ਖ਼ਿਲਾਫ਼ ਮੈਚ ਦੌਰਾਨ ਸ਼ਾਟ ਖੇਡਦਾ ਹੋਇਆ ਵਿਰਾਟ ਕੋਹਲੀ। 





News Source link

- Advertisement -

More articles

- Advertisement -

Latest article