ਪੰਜਾਬੀ ਟ੍ਰਿਬਿਊਨ ਵੈੈੱਬ ਡੈੱਸਕ
ਚੰਡੀਗੜ੍ਹ, 25 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣ ਰਹੇ ਰਿਸ਼ੀ ਸੁਨਕ ਨੂੰ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿੱਚ ਸ੍ਰੀ ਮਾਨ ਨੇ ਕਿਹਾ,‘ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ। ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੁਨਕ ਜੀ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਮੁਬਾਰਕਾਂ ਅਤੇ ਉੱਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ ਯੂਕੇ ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।’