39.1 C
Patiāla
Thursday, April 25, 2024

ਸਮਰਾਟ ਚਾਰਲਸ ਨਾਲ ਮੁਲਾਕਾਤ ਬਾਅਦ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ ਸੁਨਕ

Must read


ਲੰਡਨ, 25 ਅਕਤੂਬਰ

ਬਰਤਾਨੀਆ ਦੀ ਲੀਡਰਸ਼ਿਪ ਦੀ ਇਤਿਹਾਸਕ ਦੌੜ ਵਿਚ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਆਗੂ ਚੁਣੇ ਗਏ ਰਿਸ਼ੀ ਸੁਨਕ ਅੱਜ ਸਮਰਾਟ ਚਾਰਲਸ ਤੀਜੇ ਨਾਲ ਮੁਲਾਕਾਤ ਕਰਕੇ ਦੇਸ਼ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਗੇ। 73 ਸਾਲਾ ਚਾਰਲਸ ਨੂੰ ਰਸਮੀ ਤੌਰ ‘ਤੇ ਆਪਣਾ ਅਸਤੀਫਾ ਸੌਂਪਣ ਲਈ ਬਕਿੰਘਮ ਪੈਲੇਸ ਜਾਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟੱਰਸ ਮੰਗਲਵਾਰ ਸਵੇਰੇ 10 ਡਾਊਨਿੰਗ ਸਟ੍ਰੀਟ (ਪ੍ਰਧਾਨ ਮੰਤਰੀ ਦੀ ਰਿਹਾਇਸ਼-ਕਮ-ਦਫ਼ਤਰ) ਵਿਖੇ ਆਪਣੀ ਆਖਰੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰੇਗੀ। 42 ਸਾਲਾ ਸੁਨਕ ਫਿਰ ਸਮਰਾਟ ਨਾਲ ਮੁਲਾਕਾਤ ਲਈ ਮਹਿਲ ਪਹੁੰਚਣਗੇ, ਜੋ ਉਨ੍ਹਾਂ ਨੂੰ ਰਸਮੀ ਤੌਰ ‘ਤੇ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰਨਗੇ।





News Source link

- Advertisement -

More articles

- Advertisement -

Latest article