27.8 C
Patiāla
Thursday, May 2, 2024

ਝੂਠਾ ਪੁਲੀਸ ਮੁਕਾਬਲਾ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਪੁਲੀਸ ਅਫਸਰ ਦੋਸ਼ੀ ਕਰਾਰ ਦਿੱਤੇ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 27 ਅਕਤੂਬਰ

ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਅਫਸਰਾਂ ਸਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਵਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ ਅਧਿਕਾਰੀਆਂ ਇੰਸਪੈਕਟਰ ਪੂਰਨ ਸਿੰਘ ਅਤੇ ਏਐੱਸਆਈ ਜਗੀਰ ਸਿੰਘ ਦੀ ਮਾਮਲੇ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਹਰਬੰਸ ਸਿੰਘ ਵਾਸੀ ਓਬੋਕੇ (ਤਰਨ ਤਾਰਨ) ਨੂੰ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ। ਹਾਲਾਂਕਿ ਇਸ ਸਬੰਧੀ ਤਰਨ ਤਾਰਨ ਪੁਲੀਸ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਨ ਦਾ ਪਰਚਾ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਉੱਚ ਅਦਾਲਤ ਦੇ ਹੁਕਮਾਂ ‘ਤੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ‘ਤੇ ਪੁਲੀਸ ਅਧਿਕਾਰੀਆਂ ਖਿਲਾਫ਼ ਧਾਰਾ 302 ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਅਦਾਲਤ ਨੇ ਦੋ ਪੁਲੀਸ ਅਫਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।





News Source link

- Advertisement -

More articles

- Advertisement -

Latest article