ਨਵੀਂ ਦਿੱਲੀ, 28 ਅਕਤੂਬਰ
ਸੀਬੀਆਈ ਨੇ ਸੈਂਟਰਲ ਬੈਂਕ ਆਫ ਇੰਡੀਆ ਨਾਲ 1530.99 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ’ਚ ਲੁਧਿਆਣਾ ਦੀ ਕੰਪਨੀ ਐੱਸਈਐੱਲ ਟੈਕਸਟਾਈਲ ਦੇ ਡਾਇਰੈਕਟਰ ਨੀਰਜ ਸਲੂਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੀਬੀਆਈ ਨੇ ਬੈਂਕ ਦੀ ਸ਼ਿਕਾਇਤ ’ਤੇ 6 ਅਗਸਤ, 2020 ਨੂੰ ਧਾਗਾ ਤੇ ਕੱਪੜਾ ਨਿਰਮਾਣ ਕੰਪਨੀ ਦੇ ਡਾਇਰੈਕਟਰਾਂ ਖ਼ਿਲਾਫ਼ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਲੂਜਾ ਨੂੰ ਭਲਕੇ 30 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। -ਪੀਟੀਆਈ