37 C
Patiāla
Tuesday, April 30, 2024

ਲਾਲੜੂ ਦੇ ਦੋ ਕੌਂਸਲਰਾਂ ਨੇ ਝਾੜੂ ਫੜਿਆ

Must read


ਪੱਤਰ ਪ੍ਰੇਰਕ

ਲਾਲੜੂ, 27 ਅਕਤੂਬਰ

ਨਗਰ ਕੌਂਸਲ ਲਾਲੜੂ ਦੀਆਂ ਚੋਣਾਂ ਵਿੱਚ ਬਤੌਰ ਆਜ਼ਾਦ ਉਮੀਦਵਾਰ ਜਿੱਤ ਕੇ ਕਾਂਗਰਸ ’ਚ ਸ਼ਾਮਲ ਹੋਈ ਕੌਂਸਲਰ ਸਣੇ ਦੋ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਾਰਡ ਨੰਬਰ 15 ਦੀ ਕੌਂਸਲਰ ਸਤਨਾਮ ਕੌਰ ਤੇ ਉਸ ਦੇ ਪਤੀ ਮਲਕੀਤ ਸਿੰਘ ਲੈਹਲੀ ਅਤੇ ਵਾਰਡ ਨੰਬਰ 17 ਤੋਂ ਕੌਂਸਲਰ ਮਾਇਆ ਦੇਵੀ ਦੇ ਪਤੀ ਧਰਮਿੰਦਰ ਕੁਮਾਰ ਨੇ ਵਿਧਾਇਕ ਦੀ ਅਗਵਾਈ ਕਬੂਲ ਕਰਦਿਆਂ ਉਨ੍ਹਾਂ ਨਾਲ ਚੱਲਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੋਵੇਂ ਕੌਂਸਲਰਾਂ ਦੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਛੇਤੀ ਹੀ ਨਗਰ ਕੌਂਸਲ ਲਾਲੜੂ ਦਾ ਨਵਾਂ ਪ੍ਰਧਾਨ ਚੁਣ ਲਿਆ ਜਾਵੇਗਾ ਅਤੇ ਕੌਂਸਲ ਦੇ ਰੁਕੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜਿਆ ਜਾਵੇਗਾ।





News Source link

- Advertisement -

More articles

- Advertisement -

Latest article