28.8 C
Patiāla
Friday, April 12, 2024

ਟੀ-20 ਵਿਸ਼ਵ ਕੱਪ: ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ

Must read


ਪਰਥ, 30 ਅਕਤੂਬਰ

ਦੱਖਣੀ ਅਫ਼ਰੀਕਾ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੁਪਰ 12 ਦੇ ਗਰੁੱਪ ਬੀ ਮੁਕਾਬਲੇ ਵਿੱਚ ਭਾਰਤ ਨੂੰ ਅੱਜ ਪੰਜ ਵਿਕਟਾਂ ਦੀ ਸ਼ਿਕਸਤ ਦਿੱਤੀ। ਅਫਰੀਕੀ ਟੀਮ ਦੀ ਜਿੱਤ ਵਿਚ ਡੇਵਿਡ ਮਿੱਲਰ(ਨਾਬਾਦ 56) ਤੇ ਏਡਨ ਮਾਰਕਰਾਮ(52) ਦੀ ਸ਼ਾਨਦਾਰ ਬੱਲੇਬਾਜ਼ੀ ਤੇ ਗੇਂਦਬਾਜ਼ ਲੁੰਗੀ ਨਗਿਦੀ ਵੱਲੋਂ 29 ਦੌੜਾਂ ਬਦਲੇ ਲਈਆਂ 4 ਵਿਕਟਾਂ ਦਾ ਅਹਿਮ ਯੋਗਦਾਨ ਰਿਹਾ। ਇਸ ਜਿੱਤ ਨਾਲ ਦੱਖਣ ਅਫ਼ਰੀਕੀ ਟੀਮ ਤਿੰਨ ਮੈਚਾਂ ਵਿੱਚ ਪੰਜ ਅੰਕਾਂ ਨਾਲ ਗਰੁੱਪ ਬੀ ਵਿੱਚ ਸਿਖਰ ’ਤੇ ਪੁੱਜ ਗਈ ਹੈ। ਦੱਖਣੀ ਅਫਰੀਕਾ ਨੇ ਭਾਰਤ ਵੱਲੋੋਂ ਦਿੱਤੇ 134 ਦੌੜਾਂ ਦੇ ਟੀਚੇ ਨੂੰ 19.4 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ਨਾਲ ਪੂਰਾ ਕਰ ਲਿਆ। ਇਸ ਤੋਂ ਪਹਿਲਾਂ ਸੂਰਿਆਕੁਮਾਰ ਯਾਦਵ ਦੀ 40 ਗੇਂਦਾਂ ’ਤੇ 68 ਦੌੜਾਂ ਦੀ ਪਾਰੀ ਸਦਕਾ ਭਾਰਤ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦਿਆਂ 9 ਵਿਕਟਾਂ ਦੇ ਨੁਕਸਾਨ ਨਾਲ 133 ਦੌੜਾਂ ਬਣਾਈਆਂ ਸਨ। ਭਾਰਤ ਲਈ ਅਰਸ਼ਦੀਪ ਸਿੰਘ ਨੇ 25 ਦੌੜਾਂ ਬਦਲੇ 2 ਵਿਕਟ ਲਏ। -ਪੀਟੀਆਈ

News Source link

- Advertisement -

More articles

- Advertisement -

Latest article