30.2 C
Patiāla
Monday, April 29, 2024

ਫਿਲੌਰ: ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੀਆਂ ਤਿੰਨ ਟੀਮਾਂ ਜਿੱਤੀਆਂ

Must read


ਸਰਬਜੀਤ ਸਿੰਘ ਗਿੱਲ

ਫਿਲੌਰ, 1 ਨਵੰਬਰ

ਪੰਜਾਬ ਸਕੂਲ ਖੇਡ ਵਿਭਾਗ ਦੇ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀ ਪਹਿਲੇ ਸਥਾਨ ’ਤੇ ਰਹੇ। ਅੱਜ ਸਕੂਲ ’ਚ ਬੱਚਿਆਂ ਦੇ ਸਨਮਾਨ ’ਚ ਰੱਖੇ ਗਏ ਸਮਾਰੋਹ ਦੌਰਾਨ ਡੀਐੱਮ ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ ਉਚੇਚੇ ਤੌਰ ’ਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਅਤੇ ਬੱਚਿਆਂ ਵਲੋਂ ਕੀਤੀ ਗਈ ਮਿਹਨਤ ਫ਼ਲ ਲਿਆਈ ਹੈ। ਸਕੂਲ ਦੇ ਵਿਦਿਆਰਥੀਆਂ ਨੇ 14 ਸਾਲ ਵਰਗ ਲੜਕੇ, 17 ਸਾਲ ਵਰਗ ਲੜਕੇ ਅਤੇ 17 ਸਾਲ ਵਰਗ ਲੜਕੀਆਂ ਨੇ ਰੱਸਾਕਸ਼ੀ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ 14 ਸਾਲ ਵਰਗ ਦੀਆਂ ਲੜਕੀਆਂ ਨੇ ਵੀ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਪ੍ਰਿੰਸੀਪਲ ਐੱਸਪੀ ਸਿੰਘ ਅਤੇ ਸਕੱਤਰ ਗੁਰਬਖਸ਼ ਕੌਰ ਨੇ ਕਿਹਾ ਕਿ ਇਹ ਗੁਰਾਇਆ 9 ਜ਼ੋਨ ਲਈ ਮਾਣ ਵਾਲੀ ਗੱਲ ਹੈ ਕਿ ਇੱਕ ਸਕੂਲ ਦੀਆਂ ਤਿੰਨ ਟੀਮਾਂ ਜ਼ਿਲ੍ਹਾ ਜਲੰਧਰ ਦੀ ਨੁਮਾਇੰਦਗੀ ਕਰਨਗੀਆਂ। ਇਸ ਮੌਕੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੁਖਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ, ਜਿਸ ਦੇ ਲਈ ਮਾਪਿਆਂ ਦੇ ਸਹਿਯੋਗ ਨਾਲ ਹੀ ਇਸ ਤਰਾਂ ਦੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਗੁਰਾਇਆ ਜ਼ੋਨਲ 9 ਲੜਕੀਆਂ ਦੇ ਪ੍ਰਧਾਨ ਚਰਨਜੀਤ ਸਿੰਘ, ਜਗਦੀਪ ਸਿੰਘ, ਰਵਿੰਦਰਜੀਤ ਕੌਰ, ਸੰਦੀਪ ਕੌਰ, ਕਿਰਨਦੀਪ ਕੌਰ, ਜੋਤੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।





News Source link

- Advertisement -

More articles

- Advertisement -

Latest article