38 C
Patiāla
Thursday, April 25, 2024

ਪੰਜਾ ਸਾਹਿਬ: ਸ਼ਤਾਬਦੀ ਸਮਾਗਮ ਮਨਾ ਕੇ ਜਥਾ ਪਰਤਿਆ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ 

ਅੰਮ੍ਰਿਤਸਰ,  1 ਨਵੰਬਰ 

ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਰਹੱਦ ਰਸਤੇ ਪਰਤ ਆਇਆ ਹੈ। ਵਾਪਸ ਪਰਤੇ ਸ਼ਰਧਾਲੂਆਂ ਨੇ ਆਪਣੀ  ਯਾਤਰਾ ਦੇ ਤਜਰਬੇ ਸਾਂਝੇ ਕੀਤੇ ਹਨ। ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਕੀਤੇ ਗਏ। ਇਕ ਸਮਾਗਮ ਗੁਰਦੁਆਰਾ ਪੰਜਾ ਸਾਹਿਬ ਅਤੇ ਦੂਜਾ ਸਮਾਗਮ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਕੀਤਾ ਗਿਆ ਜਿੱਥੇ ਸ਼ਹੀਦੀ ਸਾਕਾ ਵਾਪਰਿਆ ਸੀ। ਜਾਣਕਾਰੀ ਮਿਲੀ ਹੈ ਕਿ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਦੌਰਾਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਿੱਚੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੋਵੇਂ ਹੀ ਸ਼ਾਮਲ ਨਹੀਂ ਹੋ ਸਕੇ। ਸ਼ਰਧਾਲੂਆਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ  ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸਿੱਖ ਸ਼ਰਧਾਲੂਆਂ ਦੇ ਬਾਹਰ ਜਾਣ ’ਤੇ ਰੋਕ ਲਾਈ ਗਈ ਸੀ ਜਿਸ ਕਾਰਨ ਸ਼ਰਧਾਲੂ ਵਧੇਰੇ  ਗੁਰਦੁਆਰਿਆਂ ਦੇ ਦਰਸ਼ਨ ਨਹੀਂ ਕਰ ਸਕੇ  ਪਰ ਲਾਹੌਰ ਵਿਚ ਠਹਿਰਾਅ ਦੌਰਾਨ ਸ਼ਰਧਾਲੂਆਂ ਨੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਵੀ ਕੀਤੇ। ਅੱਜ ਲਗਪਗ 230 ਸ਼ਰਧਾਲੂ ਵਾਪਸ ਪਰਤੇ। 

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਅਟਾਰੀ (ਪੱਤਰ ਪ੍ਰੇਰਕ): ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵਿਦੇਸ਼ੀ ਸਿੱਖ ਸ਼ਰਧਾਲੂਆਂ ਦਾ 100 ਮੈਂਬਰੀ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜਿਆ। ਇਸ ਮੌਕੇ ਅਟਾਰੀ ਸਰਹੱਦ ’ਤੇ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਬਹੁਤ ਖੁਸ਼ ਹਨ। 

News Source link

- Advertisement -

More articles

- Advertisement -

Latest article