39.1 C
Patiāla
Thursday, April 25, 2024

ਸੁਰਜੀਤ ਹਾਕੀ: ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਫਾਈਨਲ ਵਿੱਚ

Must read


ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਦੀ ਹੈਟ੍ਰਿਕ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਦੇ ਦੋ ਗੋਲਾਂ ਦੀ ਬਦੌਲਤ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 12ਵੀਂ ਵਾਰ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਦੂਜੇ ਸੈਮੀ ਫਾਈਨਲ ਵਿੱਚ ਭਾਰਤੀ ਰੇਲਵੇ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 2-1 ਦੇ ਫਰਕ ਨਾਲ ਹਰਾਇਆ। ਖਿਤਾਬੀ ਮੁਕਾਬਲਾ ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਰਮਿਆਨ 4 ਨਵੰਬਰ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ ਤੋਂ ਪਹਿਲਾਂ ਗਾਇਕ ਕੁਲਵਿੰਦਰ ਬਿੱਲਾ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਜਦਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕਰਨਗੇ। 

News Source link

- Advertisement -

More articles

- Advertisement -

Latest article