39.1 C
Patiāla
Thursday, April 25, 2024

ਅਟਾਰੀ: ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਪੁੱਜਿਆ

Must read


ਦਿਲਬਾਗ ਸਿੰਘ ਗਿੱਲ

ਅਟਾਰੀ, 6 ਨਵੰਬਰ

ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਦੀ ਅਗਵਾਈ ਹੇਠ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਤਸਾਨ ਪੁੱਜਿਆ। ਭਾਰਤ-ਪਾਕਿਸਤਾਨ ਵਿਚਕਾਰ ਰੇਲ ਮਾਰਗ ਬੰਦ ਹੋਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਦੇ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਭਾਰਤ ਤੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਏ ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦੇ ਪ੍ਰਬੰਧਕ ਵਰਿੰਦਰ ਸਿੰਘ ਠਰੂ, ਹਰਪਾਲ ਸਿੰਘ, ਸੁਪਰਵਾਈਜ਼ਰ ਬਿਕਰਮਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ, ਕਾਰ ਸੇਵਾ ਸੰਪਰਦਾ ਖਡੂਰ ਸਾਹਿਬ ਤੋਂ ਬਾਬਾ ਮੋਹਨ ਸਿੰਘ, ਇਕਬਾਲ ਸਿੰਘ ਤੇ ਕਰਨੈਲ ਸਿੰਘ ਖਾਲੜਾ ਮਿਸ਼ਨ ਕਮੇਟੀ, ਪਿੰ੍ਰਸੀਪਲ ਰਵੇਲ ਸਿੰਘ, ਪਾਰਟੀ ਲੀਡਰ ਸੁੱਚਾ ਸਿੰਘ ਮੱਲਾਂਵਾਲਾ, ਤੇ ਜਗਜੀਤ ਸਿੰਘ ਭੁੱਲਰ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਹਰਿਆਣਾ, ਜੰਮੂ ਆਦਿ ਦੇ ਸ਼ਰਧਾਲੂ ਸ਼ਾਮਲ ਸਨ।

ਸਿਹਤ ਵਿਭਾਗ ਅਟਾਰੀ ਦੀ ਟੀਮ ਵੱਲੋਂ ਜਥੇ ਦੇ ਸ਼ਰਧਾਲੂਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੰਗਠਿਤ ਚੈੱਕ ਪੋਸਟ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਸਿੱਖ ਸ਼ਰਧਾਲੂਆਂ ਦੇ ਇਮੀਗ੍ਰੇਸ਼ਨ ਫਾਰਮ ਭਰਨ, ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਇਮੀਗ੍ਰੇਸ਼ਨ ਤੋਂ ਅਟਾਰੀ ਸਰਹੱਦ ਤੱਕ ਸਿੱਖ ਸੰਗਤਾਂ ਲਈ ਪੰਜ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। 

News Source link

- Advertisement -

More articles

- Advertisement -

Latest article