41.8 C
Patiāla
Wednesday, May 15, 2024

ਭਾਰਤੀ ਪੁਰਸ਼ ਤੇ ਮਹਿਲਾ ਟੀਮ ਨੂੰ ਨਕਦ ਇਨਾਮ ਦੇਵੇਗੀ ਹਾਕੀ ਇੰਡੀਆ

Must read


ਭੁਵਨੇਸ਼ਵਰ, 6 ਨਵੰਬਰ

ਹਾਕੀ ਇੰਡੀਆ ਨੇ ਅੱਜ ਆਪਣੀ ਨਵੀਂ ਨੀਤੀ ਦਾ ਐਲਾਨ ਕੀਤਾ ਹੈ। ਇਸ ਤਹਿਤ ਪੁਰਸ਼ ਅਤੇ ਮਹਿਲਾ ਟੀਮ ਦੇ ਮੈਂਬਰਾਂ ਅਤੇ ਸਹਿਯੋਗੀ ਸਟਾਫ ਨੂੰ ਸਾਲਾਨਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਨੀਤੀ ਮੁਤਾਬਕ, ਹਾਕੀ ਇੰਡੀਆ ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਦੇ ਖਿਡਾਰੀਆਂ ਨੂੰ 50,000 ਰੁਪਏ ਸਾਲਾਨਾ ਅਤੇ ਸਹਿਯੋਗੀ ਸਟਾਫ ਨੂੰ ਹਰੇਕ ਜਿੱਤ ਲਈ 25,000 ਰੁਪਏ ਅਦਾ ਕਰੇਗੀ। ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਯਕੀਨ ਹੈ ਕਿ ਇਹ ਐਲਾਨ ਭਾਰਤੀ ਟੀਮਾਂ ਦਾ ਮਨੋਬਲ ਵਧਾਏਗਾ ਕਿਉਂਕਿ ਉਹ ਵਿਸ਼ਵ ਕੱਪ ਅਤੇ ਏਸ਼ਿਆਈ ਖੇਡਾਂ ਦੀ ਤਿਆਰੀ ਕਰ ਰਹੀਆਂ ਹਨ।’’  ਹਾਕੀ ਇੰਡੀਆ ਨੇ 10ਵੇਂ ਸੁਲਤਾਨ ਜੋਹੋਰ ਕੱਪ ਵਿੱਚ ਖਿਤਾਬ ਜਿੱਤਣ ਵਾਲੀ ਭਾਰਤੀ ਜੂਨੀਅਰ ਟੀਮ ਦੇ ਹਰੇਕ ਖਿਡਾਰੀ ਨੂੰ ਦੋ ਲੱਖ ਰੁਪਏ ਅਤੇ ਸਹਾਇਕ ਸਟਾਫ਼ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। -ਪੀਟੀਆਈ





News Source link

- Advertisement -

More articles

- Advertisement -

Latest article