ਨਵੀਂ ਦਿੱਲੀ, 9 ਨਵੰਬਰ
ਸੁਪਰੀਮ ਕੋਰਟ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਦੇ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਜ 24 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਅਟਾਰਨੀ ਜਨਰਲ ਨੇ ਇਸ ਮਾਮਲੇ ‘ਚ ਵਿਆਪਕ ਹਲਫਨਾਮਾ ਦਾਇਰ ਕਰਨ ਲਈ ਸਮਾਂ ਮੰਗਿਆ ਸੀ।