39.3 C
Patiāla
Friday, May 17, 2024

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

Must read


ਜੋਗਿੰਦਰ ਸਿੰਘ ਮਾਨ
ਮਾਨਸਾ, 8 ਨਵੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਉਸ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰਿਲੀਜ਼ ਹੋਇਆ। ਇਹ ਗੀਤ ਅੱਜ ਸਵੇਰੇ ਦਸ ਵਜੇ ਮੂਸੇਵਾਲਾ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਅੱਜ ਸ਼ਾਮ ਛੇ ਵਜੇ ਤਕ 64 ਲੱਖ ਵਿਊਜ਼ ਤੇ 12 ਲੱਖ ਲਾਈਕਸ ਮਿਲ ਚੁੱਕੇ ਸਨ ਤੇ ਇਸ ਗੀਤ ’ਤੇ ਢਾਈ ਲੱਖ ਪ੍ਰਸ਼ੰਸਕਾਂ ਨੇ ਟਿੱਪਣੀਆਂ ਵੀ ਕੀਤੀਆਂ ਹਨ। ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ। ਸਿੱਧੂ ਮੂਸੇਵਾਲਾ ਦਾ ਮਾਨਸਾ ਨੇੜੇ ਪਿੰਡ ਜਵਾਹਰਕੇ ਵਿਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਹ ਨਵਾਂ ਗੀਤ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲੂਆ ਨੂੰ ਸਮਰਪਿਤ ਕੀਤਾ ਗਿਆ ਹੈ। ਗੀਤ ਰਿਲੀਜ਼ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਅਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਆਵਾਜ਼ ਜ਼ਿੰਦਾ ਰਹੇਗੀ ਅਤੇ ਹਰ ਛੇ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਜਾਰੀ ਕੀਤਾ ਜਾਇਆ ਕਰੇਗਾ। ਇਸੇ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਮੌਕੇ ਮੁਹੱਲਾ ਦਸਮੇਸ਼ ਨਗਰ, ਵਾਰਡ ਨੰਬਰ-5 ਵੱਲੋਂ ਭਾਈ ਗੁਰਦਾਸ ਧਰਮਸ਼ਾਲਾ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਸਨਮਾਨ ਮੂਸੇਵਾਲਾ ਦੇ ਪਿਤਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬੀ ਗਾਇਕ ਦਾ ਦੂਸਰਾ ਗੀਤ ‘ਵਾਰ’ ਰਿਲੀਜ਼ ਕਰਨ ਤੋਂ ਬਾਅਦ ਕੀਤਾ ਗਿਆ।  





News Source link

- Advertisement -

More articles

- Advertisement -

Latest article