30.3 C
Patiāla
Saturday, September 7, 2024

ਫ਼ਾਜ਼ਿਲਕਾ: ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮਹਿਲਾ ਸੈੱਲ ਦੀ ਐੱਸਐੱਚਓ ਨੂੰ ਕਾਬੂ ਕੀਤਾ

Must read


ਪਰਮਜੀਤ ਸਿੰਘ

ਫਾਜ਼ਿਲਕਾ, 10 ਨਵੰਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਤੇ ਐੱਸਐੱਚਓ ਥਾਣਾ ਮਹਿਲਾ ਸੈੱਲ ਵਿੱਚ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਪੁਲੀਸ ਫਾਜ਼ਿਲਕਾ ਦੇ ਡੀਐੱਸਪੀ ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਐੱਸਐੱਚਓ ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀ ਉਸ ਦੀ ਧੀ ਨਾਲ ਬਦਸਲੂਕੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ 40 ਹਜ਼ਾਰ ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ। ਐੱਸਐੱਚਓ ਉਸ ਕੋਲੋਂ ਦੋ ਕਿਸ਼ਤਾਂ ਵਿੱਚ 8,000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10,000 ਰੁਪਏ ਹੋਰ ਮੰਗ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।





News Source link

- Advertisement -

More articles

- Advertisement -

Latest article