ਨਵੀਂ ਦਿੱਲੀ, 12 ਨਵੰਬਰ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਦਿੱਲੀ ਦੀ ਹਵਾ ’ਤੇ ਪੈ ਗਿਆ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਰਹੀ। ਭਾਰਤੀ ਖੇਤੀ ਖੋਜ ਸੰਸਥਾ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਕਾਰਨ ਅਜਿਹਾ ਹੋਇਆ। ਵੀਰਵਾਰ ਨੂੰ ਪੰਜਾਬ ਵਿੱਚ 1,893 ਥਾਵਾਂ ’ਤੇ ਪਰਾਲੀ ਸਾੜੀ ਗਈ ਸੀ ਤੇ ਸ਼ੁੱਕਰਵਾਰ ਨੂੰ ਇਹ 3,916 ’ਤੇ ਸਾੜੀ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ।