20.5 C
Patiāla
Thursday, May 2, 2024

ਨਸ਼ੀਲੀਆਂ ਗੋਲੀਆਂ ਤੇ ਸਵਾ ਕਰੋੜ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ

Must read


ਪੱਤਰ ਪ੍ਰੇਰਕ

ਫਗਵਾੜਾ, 13 ਨਵੰਬਰ

ਸਿਟੀ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਤੇ 1.24 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਐੱਸਪੀ ਜਸਪ੍ਰੀਤ ਸਿੰਘ ਤੇ ਐੱਸਐੱਚਓ ਸਿਟੀ ਅਮਨਦੀਪ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਸੂਹ ਦੇ ਆਧਾਰ ਉੱਤੇ ਦਾਣਾ ਮੰਡੀ ਵੱਲੋਂ ਐਕਟਿਵਾ ’ਤੇ ਆ ਰਹੇ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2025 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਪਰਮਜੀਤ ਉਰਫ਼ ਪੰਮਾ ਉਰਫ਼ ਡਾ. ਮਹਿਮੀ ਵਾਸੀ ਮੰਢਾਲੀ ਹਾਲ, ਗੁਰੂ ਨਾਨਕ ਨਗਰ ਫਗਵਾੜਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਕੋਲੋਂ ਪੁੱਛ ਪੜਤਾਲ ਕਰਨ ਮਗਰੋਂ ਉਸ ਦੇ ਘਰੋਂ ਕਰੀਬ ਸਵਾ ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ 7-8 ਸਾਲ ਤੋਂ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਤਸਕਰਾਂ ਬਾਰੇ ਸਖਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।





News Source link

- Advertisement -

More articles

- Advertisement -

Latest article