28.8 C
Patiāla
Friday, April 12, 2024

ਸਰਕਾਰ ਨਾਲ ਸਮਝੋਤੇ ਤੋਂ ਬਾਅਦ ਪੰਜਾਬ ’ਚ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ

Must read


ਜੋਗਿੰਦਰ ਸਿੰਘ ਮਾਨ
ਮਾਨਸਾ, 15 ਨਵੰਬਰ

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਹੜਤਾਲ ਅੱਜ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਅਤੇ ਬੱਸਾਂ ਨੂੰ ਬਕਾਇਦਾ ਰੂਟਾਂ ਉਤੇ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਭਾਵੇਂ ਬੀਤੇ ਦਿਨ ਯੂਨੀਅਨ ਦੀ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ ਅਤੇ ਉਸ ਤੋਂ ਬਾਅਦ ਦੇਰ ਰਾਤ ਹੋਈ ਮੀਟਿੰਗ ਵਿੱਚ ਜਥੇਬੰਦਕ ਮੰਗਾਂ ਸਵੀਕਾਰ ਕਰਨ ਤੋਂ ਮਗਰੋਂ ਹੜਤਾਲ ਮੁਲਤਵੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੰਡਕਟਰ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜੋ ਪਿਛਲੇ ਛੇ ਦਿਨਾਂ ਤੋਂ ਬਹਾਲੀ ਲਈ ਪਾਣੀ ਵਾਲੀ ਟੈਂਕੀ ਉਤੇ ਚੜਿਆਂ ਹੋਇਆ ਸੀ ਅਤੇ ਫਿਰੋਜ਼ਪੁਰ ਡਿਪੂ ਦੇ ਬਦਲੇ ਹੋਏ ਮੁਲਾਜ਼ਮਾਂ ਵਿਚੋਂ 8 ਬਦਲੀਆਂ ਰੱਦ ਕਰ ਦਿੱਤੀਆਂ ਹਨ, ਜਦੋਂ 7 ਤਬਾਦਲੇ ਹਫ਼ਤੇ ਦੇ ਅੰਦਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਜਥੇਬੰਦੀ ਵਲੋਂ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਅਤੇ ਘਿਰਾਓ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।





News Source link

- Advertisement -

More articles

- Advertisement -

Latest article