41.1 C
Patiāla
Sunday, May 5, 2024

ਆਰਐੱਸਐੱਸ ਤੇ ਭਾਜਪਾ ਸਿੱਖ ਮਸਲਿਆਂ ’ਚ ਦਖ਼ਲ ਨਾ ਦੇਵੇ: ਸ਼੍ਰੋਮਣੀ ਕਮੇਟੀ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 15 ਨਵੰਬਰ

ਸ਼੍ਰੋਮਣੀ ਕਮੇਟੀ ਨੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐੱਸਐੱਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿੱਚ ਕੀਤੀ ਜਾ ਰਹੀ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਲਿਖੇ ਇਸ ਪੱਤਰ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਦਾ ਮੁੱਢ ਬੰਨ੍ਹਿਆ ਸੀ, ਪਰ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ’ਤੇ ਦਖਲ ਦਿੱਤਾ ਜਾ ਰਿਹਾ ਹੈ। ਇਸ ਦੀ ਮਿਸਾਲ ਇਸੇ ਮਹੀਨੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਮੌਕੇ ਸਾਹਮਣੇ ਆਈ ਹੈ।





News Source link

- Advertisement -

More articles

- Advertisement -

Latest article