28 C
Patiāla
Saturday, May 4, 2024

ਪੰਜਾਬ ਵਿੱਚ ਸਮਝੋਤੇ ਤੋਂ ਬਾਅਦ ਸਰਕਾਰੀ ਬੱਸਾਂ ਚੱਲਣੀਆਂ ਹੋਈਆਂ ਸ਼ੁਰੂ

Must read


ਜੋਗਿੰਦਰ ਸਿੰਘ ਮਾਨ
ਮਾਨਸਾ, 15 ਨਵੰਬਰ

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਭਾਵੇਂ ਬੀਤੀ ਕਲ੍ਹ ਯੂਨੀਅਨ ਦੀ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ ਅਤੇ ਉਸ ਤੋਂ ਬਾਅਦ ਦੇਰ ਰਾਤ ਹੋਈ ਮੀਟਿੰਗ ਵਿੱਚ ਜਥੇਬੰਦਕ ਮੰਗਾਂ ਸਵੀਕਾਰ ਕਰਨ ਤੋਂ ਮਗਰੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ ।

ਜਥੇਬੰਦੀ ਦੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੰਡੈਕਟਰ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜੋ ਪਿਛਲੇ ਛੇ ਦਿਨਾਂ ਤੋਂ ਬਹਾਲੀ ਲਈ ਪਾਣੀ ਵਾਲੀ ਟੈਂਕੀ ਉਤੇ ਚੜਿਆਂ ਹੋਇਆ ਸੀ ਅਤੇ ਫਿਰੋਜ਼ਪੁਰ ਡਿਪੂ ਦੇ ਬਦਲੇ ਹੋਏ ਮੁਲਾਜ਼ਮਾਂ ਵਿਚੋਂ 8 ਬਦਲੀਆਂ ਰੱਦ ਕਰ ਦਿੱਤੀਆਂ ਹਨ, ਜਦੋਂ 7 ਤਬਾਦਲੇ ਇੱਕ ਹਫ਼ਤੇ ਦੇ ਅੰਦਰ ਅੰਦਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ।

ਜਥੇਬੰਦੀ ਵਲੋਂ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਅਤੇ ਘਿਰਾਓ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ।





News Source link

- Advertisement -

More articles

- Advertisement -

Latest article