40.6 C
Patiāla
Monday, May 13, 2024

ਬੇਅਦਬੀ ਇਨਸਾਫ਼ ਮੋਰਚੇ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ

Must read


ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 14 ਨਵੰਬਰ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਦੋਆਬਾ ਜ਼ੋਨ ਦੇ ਪ੍ਰਚਾਰ ਸਕੱਤਰ ਗੁਰਬਖਸ਼ ਸਿੰਘ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਮਗਰੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਗੋਲੀਆਂ ਚਲਾਏ ਜਾਣ ਦੀ ਘਟਨਾ ਦੌਰਾਨ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਗਿਆਰਾਂ ਮਹੀਨਿਆਂ ਤੋਂ ਚਲਾਏ ਜਾ ਰਹੇ ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚ ਅੱਜ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਨੁਮਾਇੰਦਾ ਇਸ ਮੋਰਚੇ ਵਿੱਚ ਸ਼ਾਮਲ ਨਹੀਂ ਹੋਇਆ ਸੀ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ 14 ਅਕਤੂਬਰ ਨੂੰ ਮੋਰਚੇ ਵਿੱਚ ਸੰਬੋਧਨ ਕਰਦਿਆਂ ਇਹ ਭਰੋਸਾ ਦਿੱਤਾ ਸੀ ਕਿ ਡੇਢ ਮਹੀਨੇ ਦੇ ਅੰਦਰ ਬੇਅਦਬੀ ਤੇ ਗੋਲੀਕਾਂਡ ਪੀੜਤਾਂ ਨੂੰ ਇਨਸਾਫ਼ ਮਿਲ ਜਾਵੇਗਾ ਤੇ ਇੱਕ ਵੱਡਾ ਸ਼ੁਕਰਾਨੇ ਦਾ ਸਮਾਗਮ ਹੋਵੇਗਾ।

ਇਹ ਐਲਾਨ ਕੀਤੇ ਨੂੰ ਅੱਜ ਇੱਕ ਮਹੀਨਾ ਹੋ ਗਿਆ ਹੈ, ਪਰ ਹਾਲੇ ਤੱਕ ਇਸ ਕਾਂਡ ਦੇ ਦੋਸ਼ੀਆਂ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਅਜਿਹੇ ਹਾਲਾਤ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੋਰਚੇ ਨਾਲ ਖੜ੍ਹਨਾ ਸਿਆਸੀ ਹਲਕਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਗੁਰਚਰਨ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੋਣ ਦੇ ਨਾਤੇ ਮੋਰਚੇ ਨੂੰ ਪੂਰਾ ਸਹਿਯੋਗ ਦੇਵੇਗੀ ਤਾਂ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸੱਚ ਲੋਕਾਂ ਸਾਹਮਣੇ ਆ ਸਕੇ।  





News Source link

- Advertisement -

More articles

- Advertisement -

Latest article