29.2 C
Patiāla
Saturday, April 27, 2024

ਡੇਰਾ ਪ੍ਰੇਮੀ ਹੱਤਿਆ ਮਾਮਲੇ ’ਚ ਦੋ ਹੋਰ ਮਸ਼ਕੂਕ ਸ਼ੂਟਰਾਂ ਸਣੇ ਤਿੰਨ ਗ੍ਰਿਫ਼ਤਾਰ

Must read


ਚੰਡੀਗੜ੍ਹ, 17 ਨਵੰਬਰ

ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੀ ਮੌਤ ਦੇ ਮਾਮਲੇ ਵਿੱਚ ਦੋ ਹੋਰ ਮਸ਼ਕੂਕ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਕਥਿਤ ਤੌਰ ‘ਤੇ ਰਸਦ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਕਟਾਰੀਆ ਦੀ 10 ਨਵੰਬਰ ਨੂੰ ਪੰਜਾਬ ਦੇ ਫਰੀਦਕੋਟ ਦੇ ਕੋਟਕਪੂਰਾ ਵਿਖੇ ਛੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਹ 2015 ਦੇ ਬਰਗਾੜੀ ਬੇਅਦਬੀ ਕਾਂਡ ਦਾ ਮੁਲਜ਼ਮ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਪ੍ਰਦੀਪ ਦੇ ਕਤਲ ਦੇ ਸਬੰਧ ਵਿੱਚ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫ਼ਰੀਦਕੋਟ ਪੁਲੀਸ ਨੇ ਬਲਜੀਤ ਉਰਫ਼ ਮੰਨਾ ਨੂੰ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਰਸਦ ਮੁਹੱਈਆ ਕਰਵਾਉਣ ਲਈ ਗ੍ਰਿਫ਼ਤਾਰ ਕੀਤਾ ਹੈ।





News Source link

- Advertisement -

More articles

- Advertisement -

Latest article